ਆਕਲੈਂਡ: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਹੋਏ ਦੂਜੇ ਟੀ-20 ਮੈਚ ਵਿੱਚ ਭਾਰਤ ਨੇ 7 ਵਿਕਟਾਂ ਨਾਲ ਜਿੱਤ ਹਾਸਲ ਕਰ ਲਈ ਹੈ। ਦੱਸਣਯੋਗ ਹੈ ਕਿ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚੰਗੀ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਨਿਊਜ਼ੀਲੈਂਡ ਨੇ ਭਾਰਤ ਨੂੰ 133 ਦੌੜਾਂ ਦਾ ਟੀਚਾ ਦਿੱਤਾ। ਭਾਰਤ ਨੇ 135 ਦੌੜਾਂ ਬਣਾ ਟੀ-20 ਦਾ ਦੂਜਾ ਮੈਚ ਆਪਣੇ ਨਾਂਅ ਕੀਤਾ। ਇਸ ਮੈਚ ਵਿੱਚ ਕੇ.ਐਲ ਰਾਹੁਲ ਨੇ ਸਭ ਤੋਂ ਜ਼ਿਆਦਾ ਦੌੜਾਂ ਬਣਾਈਆਂ।
ਰੋਹਿਤ ਦੋ ਚੌਕੇ ਮਾਰ ਹੋਏ ਆਊਟ
ਨਿਊਜ਼ੀਲੈਂਡ ਤੋਂ 133 ਦੌੜਾਂ ਦਾ ਟੀਚਾ ਮਿਲਣ ਤੋਂ ਬਾਅਦ ਭਾਰਤੀ ਟੀਮ ਦੀ ਸ਼ੁਰੂਆਤ ਜ਼ਿਆਦਾ ਵਧੀਆ ਨਹੀਂ ਰਹੀ ਸੀ। ਬੱਲੇਬਾਜ਼ ਰੋਹਿਤ ਸ਼ਰਮਾ ਨੇ 6 ਗੇਂਦਾਂ ਵਿੱਚ 8 ਦੌੜਾਂ ਬਣਾਈਆਂ। ਉਨ੍ਹਾਂ ਨੇ 2 ਚੌਕੇ ਮਾਰੇ। ਇਸ ਦੇ ਨਾਲ ਹੀ ਵਿਰਾਟ ਕੋਹਲੀ 12 ਗੇਂਦਾਂ ਵਿੱਚ 11 ਦੌੜਾਂ ਬਣਾ ਆਊਟ ਹੋ ਗਏ। ਲੋਕੇਸ਼ ਰਾਹੁਲ ਨੇ 50 ਗੇਂਦਾਂ ਵਿੱਚ 57 ਦੌੜਾਂ ਦੀ ਪਾਰੀ ਖੇਡੀ। ਸ਼੍ਰੇਅਸ ਅਈਅਰ ਨੇ 33 ਗੇਂਦਾਂ ਵਿੱਚ 44 ਦੌੜਾਂ ਬਣਾਈਆਂ।