ਨਵੀਂ ਦਿੱਲੀ: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤਿੰਨ ਦਿਨਾਂ ਦੇ ਵਨਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਮੰਗਲਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਜ਼ਿਕਰੇਖ਼ਾਸ ਹੈ ਕਿ ਦੋਵੇਂ ਟੀਮਾਂ ਇਸ ਮੈਦਾਨ 'ਤੇ 13 ਸਾਲਾਂ ਬਾਅਦ ਇੱਕ-ਦੂਜੇ ਦਾ ਸਾਹਮਣਾ ਕਰਨਗੀਆਂ।
IND vs AUS: ਆਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ - ਭਾਰਤ ਅਤੇ ਆਸਟ੍ਰੇਲੀਆ ਤਿੰਨ ਦਿਨਾਂ ਦੀ ਵਨ-ਡੇ ਸੀਰੀਜ਼
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਦਾ ਆਗਾਜ਼ ਮੰਗਲਵਾਰ ਨੂੰ ਵਾਨਖੇੜੇ ਸਟੇਡੀਅਮ ਵਿੱਚ ਹੋ ਰਿਹਾ ਹੈ।
ਇਸ ਮੈਦਾਨ 'ਤੇ ਹੁਣ ਤੱਕ ਭਾਰਤ ਅਤੇ ਆਸਟ੍ਰੇਲੀਆ ਦੇ ਤਿੰਨ ਮੈਚ ਖੇਡੇ ਜਾ ਚੁੱਕੇ ਹਨ, ਜਿਸ 'ਚ ਭਾਰਤੀ ਟੀਮ ਸਿਰਫ਼ ਇੱਕ ਹੀ ਮੈਚ ਜਿੱਤ ਸਕੀ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਨੂੰ ਦੋ ਮੈਚਾਂ 'ਚ ਸਫ਼ਲਤਾ ਮਿਲੀ ਹੈ। ਸਾਲ 2007 ਵਿੱਚ ਜਦ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਈਆਂ ਸੀ, ਉਦੋਂ ਟੀਮ ਇੰਡੀਆ ਦੋ ਵਿਕਟਾਂ ਨਾਲ ਜੇਤੂ ਰਹੀ ਸੀ। ਇਸ ਤੋਂ ਪਹਿਲਾਂ ਭਾਰਤ ਨੂੰ ਸਾਲ 1996 ਅਤੇ 2003 'ਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਦੱਸਣਯੋਗ ਹੈ ਕਿ ਇਸ ਮੈਦਾਨ 'ਤੇ ਵਿਰਾਟ ਕੋਹਲੀ ਦੀਆਂ ਸਭ ਤੋਂ ਜ਼ਿਆਦਾ ਦੌੜਾਂ ਹਨ। ਉਨ੍ਹਾਂ ਨੇ ਚਾਰ ਮੈਚਾਂ ਵਿੱਚ 83.00 ਦੀ ਔਸਤ ਨਾਲ 249 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਸੈਂਕੜਾ ਅਤੇ ਅਰਧ ਸੈਂਕੜਾ ਵੀ ਲਗਾਇਆ ਹੈ। ਇਸ ਮਾਮਲੇ 'ਚ ਸ਼ਿਖਰ ਧਵਨ ਦੂਜੇ ਨੰਬਰ 'ਤੇ ਹਨ। ਉਨ੍ਹਾਂ ਨੇ ਤਿੰਨ ਮੈਚਾਂ 'ਚ 72 ਦੌੜਾਂ ਬਣਾਈਆਂ ਹਨ।
ਵਾਨਖੇੜੇ ਸਟੇਡੀਅਮ 'ਚ ਹਾਲੇ ਤੱਕ ਕੁਲ 24 ਮੈਚ ਹੋਏ ਹਨ। ਇਸ 'ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 12 ਮੈਚ ਜਿੱਤੇ ਹਨ। ਪਹਿਲਾਂ ਗੇਂਦਬਾਜ਼ੀ ਕਰਨ ਵਾਲੀ ਟੀਮ ਨੇ ਵੀ 12 ਮੈਚ ਜਿੱਤੇ ਹਨ। ਪਹਿਲੀ ਪਾਰੀ ਦਾ ਔਸਤ 239 ਦੌੜਾਂ ਹੈ। ਦੂਜੀ ਪਾਰੀ ਦਾ ਔਸਤ 205 ਦੌੜਾਂ ਹੈ।
ਟੀਮਾਂ :
ਭਾਰਤ : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਹਿਲ, ਸ਼ਿਖਰ ਧਵਨ, ਸ਼ਿਵਮ ਦੂਬੇ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਕੇਦਾਰ ਜਾਧਵ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਲੋਕੇਸ਼ ਰਾਹੁਲ, ਨਵਦੀਪ ਸੈਣੀ, ਮੁਹੰਮਦ ਸ਼ਮੀ, ਸ਼ਰਦੂਲ ਠਾਕੁਰ ਅਤੇ ਕੁਲਦੀਪ ਯਾਦਵ।
ਆਸਟ੍ਰੇਲੀਆ : ਐਰੋਨ ਫਿੰਚ (ਕਪਤਾਨ), ਐਲੈਕਸ ਕੈਰੀ (ਵਿਕਟਕੀਪਰ), ਪੈਟ ਕਮਿੰਸ, ਐਸ਼ਟਨ ਐਗਰ, ਪੀਟਰ ਹੈਂਡਸਕੋਂਬ, ਜੋਸ਼ ਹੇਜ਼ਲਵੁੱਡ, ਮਾਰਨਸ ਲਾਬੂਸ਼ੇਨ, ਕੇਨ ਰਿਚਰਡਸਨ, ਡੀ ਆਰਸੀ ਸ਼ੌਰਟ, ਸਟੀਵ ਸਮਿਥ, ਮਿਸ਼ੇਲ ਸਟਾਰਕ, ਐਸ਼ਟਨ ਟਰਨਰ, ਡੇਵਿਡ ਵਾਰਨਰ ਅਤੇ ਐਡਮ ਜੈਂਪਾ।