ਨਵੀਂ ਦਿੱਲੀ: ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਣ ਵਾਲੀ 3 ਮੈਚਾਂ ਦੀ ਵਨਡੇ ਲੜੀ ਮੁਲਤਵੀ ਕਰ ਦਿੱਤੀ ਗਈ ਹੈ। 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਧਰਮਸ਼ਾਲਾ ਵਿਖੇ ਖੇਡਿਆ ਜਾਣਾ ਸੀ ਪਰ ਮੀਂਹ ਕਾਰਨ ਇਹ ਮੈਚ ਨਹੀਂ ਹੋ ਸਕਿਆ ਸੀ।
ਇਸ ਤੋਂ ਬਾਅਦ 15 ਮਾਰਚ ਨੂੰ ਦੂਜਾ ਵਨਡੇਅ ਖੇਡਿਆ ਜਾਣਾ ਸੀ ਜਿਸ ਲਈ ਬੀਸੀਸੀਆਈ ਨੇ ਕਿਹਾ ਸੀ ਕਿ ਇਹ ਕੋਰੋਨਾ ਵਾਇਰਸ ਕਰਕੇ ਬੰਦ ਦਰਵਾਜ਼ੇ 'ਚ ਖੇਡਿਆ ਜਾਵੇਗਾ।
ਕੋਲਕਾਤਾ 'ਚ ਹੋਣ ਵਾਲੇ ਆਖ਼ਰੀ ਵਨਡੇਅ ਨੂੰ ਲੈ ਕੇ ਸਥਿਤੀ ਸਾਫ਼ ਨਹੀਂ ਸੀ ਪਰ ਸ਼ੁੱਕਰਵਾਰ ਨੂੰ ਇਸ ਬਾਰੇ ਵੀ ਬੀਸੀਸੀਆਈ ਨੇ ਐਲਾਨ ਕਰਦਿਆਂ ਇਸ ਲੜੀ ਨੂੰ ਰੱਦ ਕਰ ਦਿੱਤਾ।
ਦੱਸ ਦਈਏ ਕਿ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਭਾਰਤ ਵਿੱਚ ਵੀ ਆਪਣੇ ਪੈਰ ਪਸਾਰ ਰਿਹਾ ਹੈ। ਜਿੱਥੇ ਭਾਰਤ ਵਿੱਚ ਇਸ ਵਾਇਰਸ ਨਾਲ 1 ਮੌਤ ਹੋ ਚੁੱਕੀ ਹੈ ਅਤੇ ਹੁਣ ਤੱਕ 81 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ: ਕੋਰੋਨਾਵਾਇਰਸ ਦੇ ਖ਼ਤਰੇ ਕਾਰਨ ਆਈਪੀਐਲ 15 ਅਪ੍ਰੈਲ ਤੱਕ ਮੁਲਤਵੀ