ਹੈਦਰਾਬਾਦ: ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਦੂਜੇ ਟੈਸਟ ਮੈਚ ਦੇ ਤੀਜੇ ਦਿਨ ਭਾਰਤ ਦੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਕਪਿਲ ਦੇਵ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਇਸ਼ਾਂਤ ਸ਼ਰਮਾ ਟੈਸਟ ਮੈਚਾਂ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਦੂਜੇ ਗੇਂਦਬਾਜ਼ ਬਣ ਗਏ ਹਨ।
INDvsWI: ਇਸ਼ਾਂਤ ਸ਼ਰਮਾ ਨੇ ਤੋੜਿਆ ਕਪਿਲ ਦੇਵ ਦਾ ਰਿਕਾਰਡ - ਟੈਸਟ ਮੈਚ
ਭਾਰਤ ਦੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਖੇਡੇ ਗਏ ਟੈਸਟ ਮੈਚ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਆਪਣੇ ਨਾਂਅ ਕੀਤਾ ਹੈ।
ਇਸ਼ਾਂਤ ਸ਼ਰਮਾ ਨੇ ਮੈਚ ਦੇ 47ਵੇਂ ਓਵਰ ਵਿੱਚ ਵੈਸਟ ਇੰਡੀਜ਼ ਦੇ ਜੇਹਮਰ ਹੈਮਿਲਟਨ ਦੀ ਵਿਕਟ ਨਾਲ ਇਹ ਟੀਚਾ ਹਾਸਲ ਕੀਤਾ। ਉਨ੍ਹਾਂ ਦੇ ਨਾਂਅ ਹੁਣ 156 ਵਿਕਟਾਂ ਹੋ ਗਈਆਂ ਹਨ। ਇਸ ਸੂਚੀ ਵਿੱਚ ਅਨਿਲ ਕੁੰਬਲੇ 200 ਵਿਕਟਾਂ ਨਾਲ ਸਭ ਤੋਂ ਉਪਰ ਹਨ। ਜ਼ਹੀਰ ਖਾਨ 38 ਟੈਸਟ ਮੈਚਾਂ ਵਿੱਚ 147 ਵਿਕਟਾਂ ਨਾਲ ਚੌਥੇ ਸਥਾਨ 'ਤੇ ਹਨ।
ਦੱਸ ਦਈਏ ਕਿ ਇਸ਼ਾਂਤ ਨੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ 57 ਦੌੜਾਂ ਦੀ ਪਾਰੀ ਖੇਡੀ ਸੀ। ਟੈਸਟ ਕ੍ਰਿਕਟ ਵਿੱਚ ਇਹ ਉਨ੍ਹਾਂ ਦਾ ਪਹਿਲਾ ਅਰਧ ਸੈਂਕੜਾ ਸੀ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 416 ਦੌੜਾਂ ਬਣਾਈਆਂ ਸਨ। ਇਸ ਦੇ ਜਵਾਬ ਵਿੱਚ ਵੈਸਟ ਇੰਡੀਜ਼ ਟੀਮ ਨੇ 117 ਦੌੜਾਂ ਬਣਾ ਕੇ ਆਲ ਆਉਟ ਹੋ ਗਈ।