ਲੰਡਨ: 2 ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ, ਬੁੱਧਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੀਬੀਆਈ ਹੁਣ ਇਸ ਕੇਸ ਦੀ ਜਾਂਚ ਕਰੇਗੀ। ਜਿੱਥੇ ਇਹ ਖ਼ਬਰ ਸੁਣ ਕੇ ਪੂਰਾ ਦੇਸ਼ ਖੁਸ਼ ਹੋਇਆ ਸੀ ਉੱਥੇ ਹੀ ਅਜਿਹੀ ਸਥਿਤੀ ਵਿੱਚ ਇੰਗਲੈਂਡ ਦੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਦਾ ਇੱਕ 6 ਸਾਲ ਪੁਰਾਣਾ ਟਵੀਟ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਵਾਇਰਲ ਹੋ ਰਿਹਾ ਆਰਚਰ ਦਾ ਇਹ ਟਵੀਟ ਸਾਲ 2014 ਦਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਹ ਟਵੀਟ ਕੀਤਾ ਸੀ ਤੇ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ ਕਿ- ਰਿਆ ਅਤੇ ਟਸਲ। ਇਸ ਤੋਂ ਬਾਅਦ ਪ੍ਰਸ਼ੰਸਕ ਟਵਿੱਟਰ 'ਤੇ ਇਸ ਵਾਇਰਲ ਹੋਏ ਟਵੀਟ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਦੱਸ ਦੇਈਏ ਕਿ ਆਰਚਰ ਇੰਟਰਨੈੱਟ ਉੱਤੇ ਬਹੁਤ ਸਰਗਰਮ ਰਹਿੰਦੇ ਹਨ। ਜਿੱਥੇ ਉਹ ਆਪਣੇ ਟਵੀਟ ਦੇ ਕਾਰਨ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ।