ਨਵੀਂ ਦਿੱਲੀ: ਦਿੱਲੀ ਦੇ ਓਖਲਾ ਹਸਪਤਾਲ ਵਿੱਚ ਦਾਖਲ ਕਪਿਲ ਦੇਵ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦਰਅਸਲ, ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਓਖਲਾ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਡਾਕਟਰ ਅਤੁਲ ਮਾਥੁਰ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਦਿਲ ਦਾ ਦੌਰਾ ਪੈਣ ਤੋਂ ਬਾਅਦ ਕਪਿਲ ਦੇਵ ਨੂੰ ਹਸਪਤਾਲ ਤੋਂ ਮਿਲੀ ਛੁੱਟੀ - ਕਪਿਲ ਦੇਵ
ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਕਪਿਲ ਦੇਵ ਨੂੰ ਅੱਜ ਦਿੱਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਕਪਿਲ ਦੇਵ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਕਪਿਲ ਦੇਵ ਨੂੰ ਦਿੱਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਸਿਹਤਮੰਦ ਹਨ। ਦੱਸ ਦਈਏ ਕਿ ਕਪਿਲ ਦੇਵ ਭਾਰਤੀ ਕ੍ਰਿਕਟ ਦੇ ਮਹਾਨ ਖਿਡਾਰੀ ਰਹੇ ਹਨ, ਜਿਨ੍ਹਾਂ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਪਹਿਲਾ ਵਿਸ਼ਵ ਕੱਪ ਜਿੱਤਿਆ ਸੀ।