ਲਾਰਡਹਿਲ (ਫਲੋਰਿਡਾ) : ਭਾਰਤ ਨੇ ਸ਼ਨਿਚਰਵਾਰ ਨੂੰ ਸੈਂਟਰਲ ਬ੍ਰੋਵਾਰਡ ਰੀਜ਼ਨਲ ਪਾਰਕ ਸਟੇਡਿਅਮ ਵਿੱਚ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਵੈਸਟ ਇੰਡੀਜ਼ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੇ ਗੇਂਦਬਾਜ਼ਾਂ ਨੇ ਵਧੀਆ ਪ੍ਰਦਰਸ਼ਨ ਕਰ ਵਿੰਡੀਜ਼ ਨੂੰ 20 ਓਵਰਾਂ ਵਿੱਚ 9 ਵਿਕਟਾਂ ਨਾਲ 95 ਦੌੜਾਂ ਤੋਂ ਅੱਗੇ ਨਹੀਂ ਜਾਣ ਦਿੱਤਾ। ਇਸ ਟੀਚੇ ਨੂੰ ਭਾਰਤ ਨੇ 17.2 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ਨਾਲ ਹਾਸਲ ਕਰ ਲਿਆ।
ਭਾਰਤ ਲਈ ਉਪ-ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਜ਼ਿਆਦਾ 24 ਦੌੜਾਂ ਬਣਾਈਆਂ। ਕਪਤਾਨ ਵਿਰਾਟ ਕੋਹਲੀ ਨੇ 19 ਅਤੇ ਮਨੀਸ਼ ਪਾਂਡੇ ਨੇ 19 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਪਹਿਲਾ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ ਅਤੇ ਲਗਾਤਾਰ ਵਿਕਟਾਂ ਲੈਂਦੇ ਹੋਏ ਵਿਡਿੰਜ਼ ਨੂੰ ਵੱਡਾ ਸਕੋਰ ਖੜਾ ਕਰਨ ਤੋਂ ਰੋਕਿਆ।