ਨਵੀਂ ਦਿੱਲੀ: ਪੇਸ਼ੇਵਰ ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਹਾਲ ਹੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ ਮਹਿੰਦਰ ਸਿੰਘ ਧੋਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਬਕਾ ਭਾਰਤੀ ਕਪਤਾਨ ਇੱਕ ਬਹੁਤ ਨਿਮਰ ਅਤੇ ਜ਼ਮੀਨ ਨਾਲ ਜੁੜੇ ਹੋਏ ਸ਼ਾਨਦਾਰ ਵਿਅਕਤੀ ਹਨ।
ਧੋਨੀ ਨੇ ਪਿਛਲੇ ਸ਼ਨੀਵਾਰ ਨੂੰ ਦੇਸ਼ ਦੇ 74ਵੇਂ ਸੁਤੰਤਰਤਾ ਦਿਵਸ ਮੌਕੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।
ਵਿਜੇਂਦਰ ਨੇ ਆਈਏਐਨਐਸ ਨਾਲ ਗੱਲਬਾਤ ਦੌਰਾਨ ਕਿਹਾ, “ਮੈਂ ਉਨ੍ਹਾਂ ਨੂੰ ਕਈ ਵਾਰ ਮਿਲਿਆ ਹਾਂ ਅਤੇ ਉਹ ਇੱਕ ਰਤਨ ਅਤੇ ਜ਼ਮੀਨ ਨਾਲ ਜੁੜੇ ਹੋਏ ਬਿਹਤਰੀਨ ਵਿਅਕਤੀ ਹਨ। ਮੈਂ ਹਮੇਸ਼ਾ ਉਨ੍ਹਾਂ ਦੀ ਬੱਲੇਬਾਜ਼ੀ ਦੀ ਪ੍ਰਸ਼ੰਸਾ ਕੀਤੀ ਹੈ, ਹਾਲਾਂਕਿ ਮੈਂ ਕ੍ਰਿਕਟ ਦਾ ਬਹੁਤ ਵੱਡਾ ਪ੍ਰਸ਼ੰਸਕ ਨਹੀਂ ਹਾਂ। ਉਨ੍ਹਾਂ ਨੇ ਅਸਲ ਵਿੱਚ ਛੋਟੇ ਸ਼ਹਿਰਾਂ ਦੇ ਮੁੰਡਿਆਂ ਨੂੰ ਵੱਡੇ ਸੁਪਨੇ ਵੇਖਣਾ ਸਿਖਾਇਆ। ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਲਈ ਬਹੁਤ ਕੁੱਝ ਕੀਤਾ ਹੈ। ਉਹ ਹਰ ਸਨਮਾਨ ਦੇ ਹੱਕਦਾਰ ਹਨ।"