ਹੈਦਰਾਬਾਦ: ਕੋਰੋਨਾ ਕਾਰਨ ਲੱਗੇ ਲੌਕਡਾਊਨ ਦੌਰਾਨ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2020 ਨੂੰ ਰੱਦ ਕਰਨਾ ਪਿਆ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਚੈਅਰਮੇਨ ਤੇ ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਨੇ ਸਾਫ਼ ਕਰ ਦਿੱਤਾ ਹੈ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਭਾਰਤ ਵਿੱਚ ਕ੍ਰਿਕਟ ਦੀ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਕਹਿਣਾ ਹੈ ਕਿ ਕੋਈ ਖੇਡ ਇਨਸਾਨ ਦੀ ਜ਼ਿੰਦਗੀ ਨਾਲੋਂ ਜ਼ਿਆਦਾ ਜ਼ਰੂਰੀ ਨਹੀਂ ਹੈ।
ਕੋਈ ਖੇਡ ਮਨੁੱਖ ਦੀ ਜ਼ਿੰਦਗੀ ਨਾਲੋਂ ਜ਼ਿਆਦਾ ਜ਼ਰੂਰੀ ਨਹੀਂ: ਗਾਂਗੁਲੀ - ਭਾਰਤੀ ਕ੍ਰਿਕਟ ਕੰਟਰੋਲ ਬੋਰਡ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਚੈਅਰਮੇਨ ਤੇ ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਨੇ ਸਾਫ਼ ਕਰ ਦਿੱਤਾ ਹੈ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਭਾਰਤ ਵਿੱਚ ਕ੍ਰਿਕਟ ਦੀ ਵਾਪਸੀ ਨਹੀਂ ਹੋਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ, "ਭਾਰਤ ਵਿੱਚ ਕ੍ਰਿਕਟ ਦਾ ਮੈਚ ਭਵਿੱਖ 'ਚ ਨਹੀਂ ਹੋਵੇਗਾ। ਸਭ ਤੋਂ ਜ਼ਿਆਦਾ ਮਹੱਤਵਪੂਰਨ, ਮੈਂ ਅਜਿਹੀ ਖੇਡ ਵਿੱਚ ਯਕੀਨ ਨਹੀਂ ਰੱਖਦਾ ਹਾਂ, ਜਿਸ ਵਿੱਚ ਇਨਸਾਨ ਦੀ ਜ਼ਿੰਦਗੀ ਨੂੰ ਜੋਖਿਮ ਹੋਵੇ।"
ਇਸ ਤੋਂ ਇਲਾਵਾ ਗੇਂਦਬਾਜ਼ ਹਰਭਜਨ ਸਿੰਘ ਨੇ ਸਾਬਕਾ ਕਪਤਾਨ ਦੀ ਗੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਭੀੜ ਨੂੰ ਕਾਬੂ ਕਰਨਾ ਅਸੰਭਵ ਹੋਵੇਗਾ। ਉਨ੍ਹਾਂ ਕਿਹਾ, "ਜਦੋ ਆਈਪੀਐਲ ਲਈ ਟੀਮ ਯਾਤਰਾ ਕਰਦੀ ਹੈ ਤਾਂ ਏਅਰਪੋਰਟ, ਹੋਟਲਾਂ ਤੇ ਸਟੇਡੀਅਮ ਦੇ ਬਾਹਰ ਕਾਫ਼ੀ ਭੀੜ ਹੁੰਦੀ ਹੈ। ਉਨ੍ਹਾਂ ਨੂੰ ਕਿਵੇਂ ਕਾਬੂ ਕੀਤਾ ਜਾ ਸਕਦਾ ਹੈ, ਜੇਕਰ ਤੁਸੀਂ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ ਹੈ?"