ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਚੱਲਦਿਆਂ 21 ਦਿਨਾਂ ਦੀ ਤਾਲਾਬੰਦੀ ਕੀਤੀ ਗਈ ਹੈ ਇਸ ਦੇ ਬਾਵਜੂਦ ਅਜੇ ਇਸ ਸਾਲ ਹੋਣ ਵਾਲੀ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੀ ਕਿਸਮਤ ਬਾਰੇ ਕੋਈ ਆਖਰੀ ਫੈਸਲਾ ਨਹੀਂ ਲਿਆ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸੂਤਰਾਂ ਦੇ ਆਧਾਰ ਉੱਤੇ ਇਸ ਦੀ ਪੁਸ਼ਟੀ ਸੋਮਵਾਰ ਨੂੰ ਇਕ ਵੱਡੀ ਖ਼ਬਰ ਏਜੰਸੀ ਨੇ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੋਰਡ ਫਿਲਹਾਲ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।
ਬੀਸੀਸੀਆਈ ਦੇ ਇੱਕ ਸੂਤਰ ਨੇ ਨਿਊਜ਼ ਏਜੰਸੀ ਨੂੰ ਦੱਸਿਆ, "ਹਾਲੇ ਤੱਕ ਆਈਪੀਐਲ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਅਸੀਂ ਸਥਿਤੀ (ਤਾਲਾਬੰਦੀ ਤੇ ਕੋਵਿਡ-19) ਉੱਤੇ ਨਜ਼ਰ ਰੱਖ ਰਹੇ ਹਾਂ, ਉਸ ਅਨੁਸਾਰ ਫੈਸਲਾ ਲਿਆ ਜਾਵੇਗਾ।"