ਰਾਜਕੋਟ: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਮੈਚਾਂ ਦੀ ਵਨਡੇਅ ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ 36 ਦੌੜਾਂ ਨਾਲ ਜਿੱਤ ਲਿਆ ਹੈ। ਇਸ ਮੈਚ ਨੂੰ ਜਿੱਤ ਕੇ ਭਾਰਤ ਨੇ ਲੜੀ 1-1 ਨਾਲ ਬਰਾਬਰ ਕਰ ਲਈ ਹੈ। ਦੱਸਣਯੋਗ ਹੈ ਕਿ ਪਿਛਲੇ ਮੈਚ ਵਿੱਚ ਭਾਰਤ ਨੂੰ ਆਸਟ੍ਰੇਲੀਆ ਤੋਂ 10 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
Rajkot ODI: ਭਾਰਤ ਨੇ ਕੰਗਾਰੂਆਂ ਨੂੰ 36 ਦੌੜਾਂ ਨਾਲ ਹਰਾਇਆ - ਵਨਡੇ ਸੀਰੀਜ਼ ਦਾ ਦੂਜਾ ਮੈਚ
ਰਾਜਕੋਟ ਵਿੱਚ ਖੇਡੇ ਗਏ ਵਨਡੇਅ ਮੈਚ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾ ਕੇ ਲੜੀ 1-1 ਨਾਲ ਬਰਾਬਰ ਕਰ ਲਈ ਹੈ।
ਆਸਟ੍ਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਮੌਕਾ ਦਿੱਤਾ ਸੀ। ਭਾਰਤ ਨੇ ਬੱਲੇਬਾਜ਼ੀ ਕਰਦਿਆਂ ਮਹਿਮਾਨ ਟੀਮ ਸਾਹਮਣੇ 341 ਦੌੜਾਂ ਦਾ ਟੀਚਾ ਰੱਖਿਆ। ਭਾਰਤ ਲਈ ਵਿਰਾਟ ਕੋਹਲੀ, ਸ਼ਿਖਰ ਧਵਨ ਅਤੇ ਕੇ.ਐੱਲ ਰਾਹੁਲ ਨੇ ਸ਼ਾਨਦਾਰ ਪਾਰੀ ਖੇਡੀ।
ਆਸਟ੍ਰੇਲੀਆ ਦੀ ਟੀਮ ਪਾਸੋਂ ਏਜ਼ਮ ਜੰਪਾ ਨੇ 3 ਅਤੇ ਕੇਨ ਰਿਚਰਡਸਨ ਨੇ 2 ਵਿਕਟ ਲਏ। ਇਸ ਦੇ ਨਾਲ ਹੀ ਆਸਟ੍ਰੇਲੀਆਈ ਬੱਲੇਬਾਜ਼ਾਂ ਨੇ ਜਿੱਤ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੇ। ਕਾਂਗੜੂਆਂ ਲਈ ਸਟੀਵ ਸਮਿਥ ਨੇ 98 ਦੌੜਾਂ ਦੀ ਪਾਰੀ ਖੇਡੀ। ਪਰ, ਭਾਰਤੀ ਗੇਂਦਬਾਜ਼ਾਂ ਨੇ ਸਮਿਥ ਤੋਂ ਇਲਾਵਾ ਕਿਸੇ ਵੀ ਬੱਲੇਬਾਜ਼ ਨੂੰ ਅਰਧ ਸੈਂਕੜਾ ਨਹੀਂ ਲਗਾਉਣ ਦਿੱਤਾ। ਮਹੰਮਦ ਸ਼ਮੀ ਨੇ 3 ਵਿਕਟਾਂ ਲਈਆਂ। ਰਵਿੰਦਰ ਜਡੇਜਾ, ਨਵਦੀਪ ਸੈਣੀ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਲਈਆਂ।