ਐਡੀਲੇਡ: ਆਸਟਰੇਲੀਆ ਦੇ ਸਾਬਕਾ ਕਪਤਾਨ ਰਿੱਕੀ ਪੋਂਟਿੰਗ ਨੇ ਕਿਹਾ ਹੈ ਕਿ ਆਸਟਰੇਲੀਆਈ ਟੀਮ ਨੂੰ ਐਡੀਲੇਡ ਟੈਸਟ ਦੇ ਦੂਜੇ ਦਿਨ ਭਾਰਤੀ ਸਪਿੰਨਰ ਰਵੀਚੰਦਰਨ ਅਸ਼ਵਿਨ ਨੂੰ ਹੱਲਕੇ ਵਿੱਚ ਲੈਣ ਦਾ ਖਾਮਿਆਜ਼ਾ ਭੁਗਤਣਾ ਪਿਆ ਹੈ। ਰਵੀਚੰਦਰਨ ਅਸ਼ਵਿਨ ਦੇ ਪਲੇਇੰਗ ਇਲੈਵਨ ਵਿੱਚ ਸ਼ਾਮਲ ਹੋਣ 'ਤੇ ਕਈ ਲੋਕਾਂ ਨੇ ਸਵਾਲ ਖੜੇ ਕੀਤੇ ਸਨ। ਪਰ ਇਸ ਆਫ ਸਪਿਨਰ ਨੇ ਆਪਣੀ ਕਾਬਲੀਅਤ ਦਾ ਸਰਵਉੱਤਮ ਪ੍ਰਦਰਸ਼ਨ ਕਰਦੇ ਹੋਏ ਐਡੀਲੇਡ ਟੈਸਟ ਮੈਚ ਦੇ ਦੂਜੇ ਦਿਨ ਆਸਟਰੇਲੀਆਈ ਬੱਲੇਬਾਜ਼ਾਂ ਨੂੰ ਮੁਸ਼ਕਲ ਵਿੱਚ ਪਾ ਦਿੱਤਾ।
ਉਨ੍ਹਾਂ ਨੇ ਆਸਟਰੇਲੀਆ ਦੇ ਸਟਾਰ ਬੱਲੇਬਾਜ਼ ਸਟੀਵ ਸਮਿਥ ਨੂੰ ਸਿੰਗਲ ਦੌੜ 'ਤੇ ਚੱਲਦਾ ਕਰ ਦਿੱਤਾ। ਇਸ ਤੋਂ ਬਾਅਦ ਅਸ਼ਵਿਨ ਨੇ ਟ੍ਰੈਵਿਸ ਹੈਡ ਅਤੇ ਕੈਮਰਨ ਗ੍ਰੀਨ ਨੂੰ ਪਵੇਲੀਅਨ ਭੇਜ ਕੇ ਆਸਟਰੇਲੀਆਈ ਬੱਲੇਬਾਜ਼ੀ ਦੀ ਕਮਰ ਤੋੜ ਦਿੱਤੀ।