ਨਵੀਂ ਦਿੱਲੀ: ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦਿੱਲੀ ਦੇ ਅਰੁਣ ਜੇਟਲੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਐਤਵਾਰ ਨੂੰ ਖੇਡਿਆ ਜਾਣਾ ਹੈ। ਜਿਸ ਵਿੱਚ ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਵੀ ਖੇਡਣਗੇ।
ਬੰਗਲਾਦੇਸ਼ ਵਿਰੁੱਧ ਟੀ-20 ਲੜੀ ਵਿੱਚ ਖੇਡਣਗੇ ਰੋਹਿਤ ਸ਼ਰਮਾ - ਬੰਗਲਾਦੇਸ਼ ਖਿਲਾਫ਼ ਪਹਿਲੇ ਟੀ-20 ਸੀਰੀਜ ਵਿੱਚ ਖੇਡਣਗੇ ਰੋਹਿਤ ਸ਼ਰਮਾ
ਬੀਸੀਸੀਆਈ ਦੀ ਮੈਡੀਕਲ ਟੀਮ ਵੱਲੋਂ ਰੋਹਿਤ ਸ਼ਰਮਾ ਨੂੰ ਫਿਟ ਘੋਸ਼ਿਤ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਉਹ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਖੇਡੇ ਜਾਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡਣਗੇ।
![ਬੰਗਲਾਦੇਸ਼ ਵਿਰੁੱਧ ਟੀ-20 ਲੜੀ ਵਿੱਚ ਖੇਡਣਗੇ ਰੋਹਿਤ ਸ਼ਰਮਾ](https://etvbharatimages.akamaized.net/etvbharat/prod-images/768-512-4938207-thumbnail-3x2-p.jpg)
ਫ਼ੋਟੋ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੀਡੀਆ ਮੈਨੇਜਰ ਵੱਲੋਂ ਰੋਹਿਤ ਸ਼ਰਮਾ ਦੇ ਮੈਚ ਵਿੱਚ ਖੇਡਣ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਮੈਚ ਤੋਂ ਪਹਿਲਾਂ ਸੱਟ ਲੱਗ ਗਈ ਸੀ। ਅਭਿਆਸ ਮੈਚ ਦੌਰਾਨ ਰੋਹਿਤ ਸ਼ਰਮਾ ਨੂੰ ਗੇਂਦ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ ਸਨ ਜਿਸ ਤੋਂ ਬਾਅਦ ਹੁਣ ਉਹ ਪੂਰੀ ਤਰ੍ਹਾਂ ਫਿਟ ਹਨ ਅਤੇ ਮੈਚ ਵਿੱਚ ਆਪਣਾ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਬੀਸੀਸੀਆਈ ਦੀ ਮੈਡੀਕਲ ਟੀਮ ਵੱਲੋਂ ਰੋਹਿਤ ਸ਼ਰਮਾ ਨੂੰ ਫਿਟ ਘੋਸ਼ਿਤ ਕਰ ਦਿੱਤਾ ਗਿਆ ਹੈ।