ਨਵੀਂ ਦਿੱਲੀ: ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਟਵਿੱਟਰ 'ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਪਰਿਵਾਰ ਦਾ ਦੂਜਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਇਸ ਦੇ ਨਾਲ ਹੀ ਕਈ ਮੀਡੀਆ ਰਿਪੋਰਟਾਂ ਵਿੱਚ ਵੀ ਇਹ ਕਿਹਾ ਜਾ ਰਿਹਾ ਹੈ ਕਿ ਸ਼ਾਹਿਦ ਅਫਰੀਦੀ ਵੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਸ਼ਾਹਿਦ ਅਫਰੀਦੀ ਦੀ ਪਤਨੀ ਅਤੇ ਧੀਆਂ ਦਾ ਕੋਰੋਨਾ ਟੈਸਟ ਆਇਆ ਨੈਗੇਟਿਵ - ਕੋਰੋਨਾ ਟੈਸਟ
ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਤੇ ਉਨ੍ਹਾਂ ਦੇ ਪਰਿਵਾਰ ਦਾ ਦੂਜਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਅਫਰੀਦੀ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ ਦੋ ਹਫਤੇ ਪਹਿਲਾਂ ਸ਼ਾਹਿਦ ਅਫਰੀਦੀ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਸੀ। ਇੰਨਾ ਹੀ ਨਹੀਂ, ਅਫਰੀਦੀ ਦੇ ਨਾਲ ਉਨ੍ਹਾਂ ਦਾ ਪਰਿਵਾਰ ਵੀ ਇਸ ਲਾਗ ਦੀ ਲਪੇਟ 'ਚ ਆ ਗਿਆ ਸੀ। ਸ਼ਾਹਿਦ ਅਫਰੀਦੀ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਦੋ ਬੇਟੀਆਂ ਦਾ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ।
ਅਫ਼ਰੀਦੀ ਨੇ ਟਵੀਟ ਕਰ ਦੁਆਵਾਂ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਅਫਰੀਦੀ ਨੇ ਆਪਣੀ ਛੋਟੀ ਧੀ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ। ਅਫਰੀਦੀ ਨੇ ਲਿਖਿਆ, "ਅਲਹਦੁਦਿੱਲਲਾਹ, ਮੇਰੀ ਪਤਨੀ ਅਤੇ ਧੀ ਅਕਸਾ, ਅੰਸ਼ਾ ਦਾ ਟੈਸਟ ਨੈਗੇਟਿਵ ਆਇਆ ਹੈ, ਪਹਿਲਾਂ ਇਨ੍ਹਾਂ ਦਾ ਟੈਸਟ ਪੌਜ਼ੀਟਿਵ ਆਇਆ ਸੀ, ਪਰ ਹੁਣ ਇਹ ਠੀਕ ਹੈ। ਤੁਹਾਡੀਆਂ ਲਗਾਤਾਰ ਅਰਦਾਸਾਂ ਲਈ ਧੰਨਵਾਦ। ਰੱਬ ਤੁਹਾਡੇ ਸਾਰਿਆਂ ਨੂੰ ਅਤੇ ਤੁਹਾਡੇ ਪਰਿਵਾਰ ਨੂੰ ਅਸੀਸ ਦੇਵੇ।"