ਪੰਜਾਬ

punjab

ETV Bharat / sports

ਧਵਨ ਟੀ-20 ਲੜੀ ਤੋਂ ਬਾਹਰ, ਸੈਮਸਨ ਹੋਏ ਭਾਰਤੀ ਟੀਮ ਵਿੱਚ ਸ਼ਾਮਲ - ਧਵਨ ਟੀ-20 ਲੜੀ ਤੋਂ ਬਾਹਰ

ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੂੰ ਸੱਟ ਲੱਗਣ ਕਰਕੇ ਟੀ-20 ਲੜੀ ਤੋਂ ਬਾਹਰ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਧਵਨ ਦੀ ਜਗ੍ਹਾ ਸੰਜੂ ਸੈਮਸਨ ਨੂੰ ਦਿੱਤੀ ਗਈ ਹੈ।

ਸ਼ਿਖਰ ਧਵਨ
ਸ਼ਿਖਰ ਧਵਨ

By

Published : Nov 27, 2019, 2:19 PM IST

ਨਵੀਂ ਦਿੱਲੀ: ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਸੱਟ ਲੱਗਣ ਕਾਰਨ ਵੈਸਟਇੰਡੀਜ਼ ਦੇ ਵਿਰੁੱਧ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਲੜੀ ਤੋਂ ਬਾਹਰ ਹੋ ਗਏ ਹਨ ਅਤੇ ਸ਼ਿਖਰ ਦੀ ਜਗ੍ਹਾ ਸੰਜੂ ਸੈਮਸਨ ਨੂੰ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਦੱਸਿਆ ਕਿ ਧਵਨ ਨੂੰ ਸੂਰਤ ਵਿੱਚ ਖੇਡੇ ਗਏ ਸੈਯਦ ਮੁਸ਼ਤਾਕ ਅਲੀ ਟਰਾਫੀ ਵਿੱਚ ਮਹਾਰਾਸ਼ਟਰ ਦੇ ਵਿਰੁੱਧ ਖੇਡੇ ਗਏ ਮੈਚ ਵਿੱਚ ਗੋਡੇ ਤੇ ਸੱਟ ਲੱਗ ਗਈ ਸੀ।

ਇਸ ਤੋਂ ਬਾਅਦ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਮੰਗਲਵਾਰ ਨੂੰ ਉਸ ਦੀ ਸੱਟ ਦੀ ਜਾਂਚ ਕੀਤੀ ਜਿਸ ਵਿੱਚ ਖ਼ੁਲਾਸਾ ਹੋਇਆ ਕਿ ਧਵਨ ਨੂੰ ਅਜੇ ਤੱਕ ਸੱਟ ਤੋਂ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਿੱਚ ਹੋਰ ਸਮਾਂ ਲੱਗੇਗਾ।

ਧਵਨ ਦੇ ਟੀ-20 ਲੜੀ ਤੋਂ ਬਾਹਰ ਹੋਣ ਤੋਂ ਬਾਅਦ ਹੁਣ ਅਖਿਲ ਭਾਰਤੀ ਸੀਨੀਅਰ ਚੋਣ ਸਮਿਤੀ ਨੇ ਧਵਨ ਦੀ ਜਗ੍ਹਾ ਸੈਮਸਨ ਨੂੰ 15 ਮੈਂਬਰੀ ਟੀਮ ਵਿੱਚ ਸ਼ਾਮਲ ਕਰ ਲਿਆ ਹੈ।

ABOUT THE AUTHOR

...view details