ਕੇਪਟਾਊਨ: ਦੱਖਣੀ ਅਫਰੀਕਾ ਦੀ ਕ੍ਰਿਕਟ ਟੀਮ ਨੇ ਦੱਸਿਆ ਹੈ ਕਿ ਇੰਗਲੈਂਡ ਖਿਲਾਫ ਪਹਿਲੇ ਵਨਡੇ ਮੈਚ ਦੇ ਮੁਲਤਵੀ ਹੋਣ ਤੋਂ ਬਾਅਦ ਉਨ੍ਹਾਂ ਦੀ ਪੂਰੀ ਟੀਮ ਦੇ ਕੋਵਿਡ -19 ਦੇ ਟੈਸਟ ਦਾ ਨਤੀਜਾ ਨੈਗੇਟਿਵ ਰਿਹਾ ਹੈ।
ਦੱਖਣੀ ਅਫਰੀਕਾ ਦੀ ਟੀਮ ਦਾ ਇੱਕ ਖਿਡਾਰੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਸੀ, ਜਿਸ ਕਾਰਨ ਸ਼ੁੱਕਰਵਾਰ ਨੂੰ ਇੰਗਲੈਂਡ ਤੇ ਦੱਖਣੀ ਅਫਰੀਕਾ ਵਿਚਾਲੇ ਹੋਣ ਵਾਲਾ ਪਹਿਲਾ ਵਨਡੇ ਮੈਚ ਮੁਲਤਵੀ ਕਰ ਦਿੱਤਾ ਗਿਆ ਸੀ।
ਹੁਣ ਜਦ ਪੂਰੀ ਟੀਮ ਦਾ ਕੋਵਿਡ ਟੈਸਟ ਨੈਗੇਟਿਵ ਆਇਆ ਹੈ ਤਾਂ ਪਹਿਲਾ ਵਨਡੇ ਮੈਚ ਐਤਵਾਰ ਨੂੰ ਖੇਡਿਆ ਜਾਵੇਗਾ।
ਸੀਐਸਏ ਨੇ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ ਦੱਖਣੀ ਅਫਰੀਕਾ ਦੀ ਕ੍ਰਿਕਟ ਟੀਮ ਇਸ ਗੱਲ ਤੋਂ ਬੇਹਦ ਖੁਸ਼ ਹੈ ਕਿ ਪੂਰੀ ਟੀਮ ਦਾ ਕੋਵਿਡ ਟੈਸਟ ਨੈਗੇਟਿਵ ਆਇਆ ਹੈ। ਇੰਗਲੈਂਡ ਖ਼ਿਲਾਫ਼ ਐਤਵਾਰ ਨੂੰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਹੋਵੇਗਾ। ਐਤਵਾਰ ਸਵੇਰ ਨੂੰ ਇਹ ਪਹਿਲਾ ਮੈਚ ਤੈਅ ਪ੍ਰੋਗਰਾਮ ਮੁਤਾਬਕ ਯੂਰੋਲਕਸ ਬੋਲੈਂਡ ਪਾਰਕ 'ਚ ਸ਼ੁਰੂ ਹੋਵੇਗਾ। ”