ਨਵੀਂ ਦਿੱਲੀ: ਸੋਮਵਾਰ ਨੂੰ ਖੇਡ ਮੰਤਰਾਲੇ ਨੇ ਆਪਣੇ ਖੇਡ ਕੰਪਲੈਕਸਾਂ ਅਤੇ ਸਟੇਡੀਅਮਾਂ ਵਿੱਚ ਅਭਿਆਸ ਦੁਬਾਰਾ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕੋਰੋਨਾ ਵਾਇਰਸ ਕਾਰਨ ਲਗਾਏ ਗਏ ਤਾਲਾਬੰਦੀ ਦੇ ਚੌਥੇ ਪੜਾਅ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਟੇਡੀਅਮ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਤੋਂ ਬਾਅਦ ਖੇਡ ਮੰਤਰਾਲੇ ਨੇ ਇਹ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਖੇਡ ਮੰਤਰੀ ਕਿਰੇਨ ਰਿਜਿਜੂ ਨੇ ਦਿੱਤੀ।
ਖੇਡ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ, “ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਖੇਡ ਕੰਪਲੈਕਸਾਂ ਅਤੇ ਸਟੇਡੀਅਮਾਂ ਵਿੱਚ ਖੇਡ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ। ਜਿੰਮ ਅਤੇ ਸਵੀਮਿੰਗ ਪੂਲ ਬੰਦ ਰਹਿਣਗੇ। ਕੋਰੋਨਾ ਵਾਇਰਸ ਮਹਾਮਾਰੀ ਕਾਰਨ ਅਭਿਆਸ ਕੈਂਪ ਮਾਰਚ ਤੋਂ ਬੰਦ ਹਨ।”