ਹੈਦਰਾਬਾਦ: ਕਾਰਗਿਲ ਵਿਜੇ ਦਿਵਸ ਦੀ 21ਵੀਂ ਬਰਸੀ ਮੌਕੇ ਸਮੁੱਚੀ ਕੌਮ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੀ ਹੈ। ਕਾਰਗਿਲ ਯੁੱਧ, ਜਿਸ ਨੂੰ ਆਪ੍ਰੇਸ਼ਨ ਵਿਜੇ ਵੀ ਕਿਹਾ ਜਾਂਦਾ ਹੈ, ਕਸ਼ਮੀਰ ਦੇ ਕਾਰਗਿਲ ਜ਼ਿਲ੍ਹੇ ਵਿੱਚ ਮਈ ਤੋਂ ਜੁਲਾਈ 1999 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਇਆ ਸੀ।
ਪਾਕਿਸਤਾਨ ਦੀ ਫੌਜ ਨੇ ਕੰਟਰੋਲ ਰੇਖਾ ਪਾਰ ਕਰਕੇ ਭਾਰਤ ਦੀ ਧਰਤੀ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਭਾਰਤੀ ਫੌਜ ਨੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਪਛਾੜਦਿਆਂ ਪਾਕਿਸਤਾਨੀ ਫੌਜ ਨੂੰ ਪਿੱਛੇ ਮੁੜਣ ਲਈ ਮਜਬੂਰ ਕਰ ਦਿੱਤਾ ਸੀ। ਇਸ ਯੁੱਧ ਵਿੱਚ ਭਾਰਤੀ ਫੌਜ ਦੇ ਬਹੁਤ ਸਾਰੇ ਜਵਾਨਾਂ ਨੇ ਆਪਣੀ ਜਾਨ ਗਵਾਈ ਸੀ।
ਭਾਰਤ ਦੇ ਬਹਾਦਰ ਫੌਜੀ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਭਾਰਤੀ ਟੀਮ ਦੇ ਮਹਾਨ ਖਿਡਾਰੀਆਂ ਦੇ ਨਾਲ ਸਾਰੇ ਖੇਡ ਜਗਤ ਨੇ ਵਿਜੇ ਦਿਵਸ ਮੌਕੇ ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀ ਦਿੱਤੀ।
ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਟਵੀਟ ਕੀਤਾ, "ਕਾਰਗਿਲ ਯੁੱਧ ਦੌਰਾਨ ਸਾਡੇ ਰੱਖਿਆ ਬਲਾਂ ਦੀ ਬਹਾਦਰੀ ਅਤੇ ਨਿਰਸਵਾਰਥ ਕੁਰਬਾਨੀਆਂ ਦੀਆਂ ਅਣਗਿਣਤ ਕਹਾਣੀਆਂ ਹਨ, ਜੋ ਹਮੇਸ਼ਾ ਸਾਨੂੰ ਪ੍ਰੇਰਿਤ ਕਰਦੀਆਂ ਹਨ। ਅਸੀਂ ਹਮੇਸ਼ਾ ਉਨ੍ਹਾਂ ਦੀ ਆਪਣੇ ਰਾਸ਼ਟਰ ਲਈ ਕੁਰਬਾਨੀ ਦੇ ਰਿਣੀ ਰਹਾਂਗੇ!"