ਪੰਜਾਬ

punjab

ETV Bharat / sports

ਦੱਖਣੀ ਅਫਰੀਕਾ ਖ਼ਿਲਾਫ਼ ਟੀ20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਨੂੰ ਨਹੀਂ ਮਿਲੀ ਥਾਂ

ਭਾਰਤ ਤੇ ਦੱਖਣੀ ਅਫਰੀਕਾ ਵਿਚਕਾਰ 15 ਸਤੰਬਰ ਤੋਂ ਸ਼ੁਰੂ ਹੋ ਰਹੀ 3 ਮੈਚਾਂ ਦੀ ਟੀ20 ਲੜੀ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮਹਿੰਦਰ ਸਿੰਘ ਧੋਨੀ ਨੂੰ ਇਸ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

ਫ਼ੋਟੋ

By

Published : Aug 30, 2019, 9:55 AM IST

ਨਵੀਂ ਦਿੱਲੀ: ਟੀਮ ਇੰਡੀਆ ਤੇ ਦੱਖਣੀ ਅਫਰੀਕਾ ਵਿਚਕਾਰ 15 ਸਤੰਬਰ ਤੋਂ ਸ਼ੁਰੂ ਹੋ ਰਹੀ 3 ਮੈਚਾਂ ਦੀ ਟੀ20 ਲੜੀ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਬਕਾ ਭਾਰਤੀ ਕਪਤਾਨ ਅਤੇ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਨੂੰ ਇਸ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

ਵੈਸਟ ਇੰਡੀਜ਼ ਦੌਰੇ 'ਚ ਟੀਮ ਤੋਂ ਬਾਹਰ ਹੋਏ ਆਲਰਾਊਂਡਰ ਹਾਰਦਿਕ ਪਾਂਡਿਆ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ ਜਦਕਿ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੂੰ 15 ਮੈਂਬਰੀ ਟੀਮ ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ 3 ਮੈਚਾਂ ਦੀ ਟੀ20 ਲੜੀ ਖਤਮ ਹੋਣ ਤੋਂ ਬਾਅਦ 3 ਮੈਚਾਂ ਦੀ ਟੈਸਟ ਲੜੀ ਖੇਡੀ ਜਾਵੇਗੀ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਮੈਚ 2 ਅਕਤੂਬਰ ਤੋਂ ਸ਼ੁਰੂ ਹੋਵੇਗਾ।

ਦੱਖਣੀ ਅਫ਼ਰੀਕਾ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਕੇ.ਐਲ. ਰਾਹੁਲ, ਸ਼ਿਖਰ ਧਵਨ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਕ੍ਰੂਨਲ ਪਾਂਡਿਆ, ਵਾਸ਼ਿੰਗਟਨ ਸੁੰਦਰ, ਰਾਹੁਲ ਚਾਹਰ, ਖਲੀਲ ਅਹਿਮਦ, ਦੀਪਕ ਚਾਹਰ, ਨਵਦੀਪ ਸੈਣੀ।

ABOUT THE AUTHOR

...view details