ਟੋਕਿਓ: ਜਾਪਾਨ ਦੇ ਓਲੰਪਿਕ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਟੋਕਿਓ ਓਲੰਪਿਕ ਖੇਡਾਂ ਨੂੰ ਕੋਰੋਨਾ ਵਾਇਰਸ ਦੇ ਕਾਰਨ ਸਾਲ ਦੇ ਅੰਤ ਤੱਕ ਮੁਲਤਵੀ ਕੀਤਾ ਜਾ ਸਕਦਾ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਕ ਜਾਪਾਨ ਦੀ ਸੰਸਦ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਸੇਈਕੋ ਹਾਸ਼ੀਮੋਟੋ ਨੇ ਕਿਹਾ ਕਿ ਟੋਕਿਓ ਦਾ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਨਾਲ ਸਮਝੌਤਾ ਹੈ ਕਿ ਖੇਡਾਂ ਨੂੰ 2020 ਵਿੱਚ ਆਯੋਜਿਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ, "ਇਸ ਨੂੰ ਇਹ ਵੀ ਦੇਖਿਆ ਜਾ ਸਕਦਾ ਹੈ ਕਿ ਖੇਡਾਂ ਨੂੰ ਮੁਅੱਤਲ ਕਰਨ ਦੀ ਪ੍ਰਵਾਨਗੀ ਇਸ ਵਿੱਚ ਸ਼ਾਮਲ ਕੀਤੀ ਗਈ ਹੈ।" ਓਲੰਪਿਕ ਖੇਡਾਂ ਇਸ ਸਾਲ ਜਾਪਾਨ ਦੀ ਰਾਜਧਾਨੀ ਵਿੱਚ 24 ਜੁਲਾਈ ਤੋਂ 9 ਅਗਸਤ ਤੱਕ ਹੋਣੀਆਂ ਹਨ।