ਲੰਡਨ: ਆਈਸੀਸੀ ਕ੍ਰਿਕਟ ਵਰਲਡ ਕੱਪ 2019 ਦੇ ਆਖਰੀ ਤਿੰਨ ਮੁਕਾਬਲੇ ਬਾਕੀ ਰਹਿ ਗਏ ਹਨ। ਉੱਥੇ ਹੀ 11 ਜੁਲਾਈ ਨੂੰ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੇ ਮੁਕਾਬਲੇ 'ਤੋਂ ਪਹਿਲਾਂ ਆਸਟ੍ਰੇਲੀਆਈ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ।
ਸੈਮੀਫਾਈਨਲ ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਨੂੰ ਲੱਗਾ ਵੱਡਾ ਝਟਕਾ, ਇਹ 2 ਖਿਡਾਰੀ ਹੋਏ ਫਟੜ - usman khawaja
ਆਸਟ੍ਰੇਲੀਆਈ ਕ੍ਰਿਕਟ ਟੀਮ ਦੇ ਦੋ ਖਿਡਾਰੀ ਸੈਮੀਫਾਈਨਲ ਤੋਂ ਪਹਿਲਾਂ ਫੱਟੜ ਹੋ ਗਏ ਹਨ ਜਿਸ ਕਾਰਨ ਦੋ ਨਵੇਂ ਖਿਡਾਰੀਆਂ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ।
ਆਸਟ੍ਰੇਲੀਆਈ ਕ੍ਰਿਕਟ ਟੀਮ ਦੇ ਧਾਕੜ ਬੱਲੇਬਾਜ਼ ਉਸਮਾਨ ਖ਼ਵਾਜਾ ਦੇ ਖੱਬੇ ਪੈਰ ‘ਚ ਸੱਟ ਲਗ ਗਈ ਹੈ। ਇਸ ਤੋਂ ਇਲਾਵਾ ਸਟੋਈਨਿਸ ਦੀਆਂ ਮਾਸਪੇਸ਼ੀਆਂ ‘ਚ ਵੀ ਖਿਚਾਅ ਆ ਗਿਆ ਹੈ ਜਿਸ ਕਾਰਨ ਉਹ ਪਹਿਲਾਂ ਹੀ ਦੋ ਲੀਗ ਮੈਚਾਂ ਤੋਂ ਬਾਹਰ ਹੋ ਚੁੱਕੇ ਹਨ। ਇਸ ਤੋਂ ਬਾਅਦ ਉਨ੍ਹਾਂ ਦੀ ਥਾਂ ਮੈਥਿਊ ਵੇਡ ਅਤੇ ਮਿਸ਼ੇਲ ਮਾਰਸ਼ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਭਾਰਤ, ਆਸਟ੍ਰੇਲੀਆ, ਇੰਗਲੈਂਡ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਸੈਮੀਫਾਈਨਲ ‘ਚ ਪਹੁੰਚ ਗਈਆਂ ਹਨ। ਪਹਿਲਾ ਸੈਮੀਫਾਈਨਲ ਮੁਕਾਬਲਾ 9 ਜੁਲਾਈ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ, ਉੱਥੇ ਹੀ 11 ਜੁਲਾਈ ਨੂੰ ਮੁਕਾਬਲਾ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ।