ਪੰਜਾਬ

punjab

ETV Bharat / sports

Under 19 WC: ਪਾਕਿਸਤਾਨ ਨੂੰ ਹਰਾ ਕੇ ਫਾਈਨਲ 'ਚ ਪਹੁੰਚਿਆ ਭਾਰਤ - ਪਾਕਿਸਤਾਨ ਨੂੰ ਹਰਾ ਕੇ ਫਾਈਨਲ 'ਚ ਪਹੁੰਚਿਆ ਭਾਰਤ

ਅੰਡਰ -19 ਵਿਸ਼ਵ ਕੱਪ ਵਿੱਚ ਭਾਰਤ ਨੇ ਪਾਕਿਸਤਾਨ ਨੂੰ 10 ਵਿਕਟਾਂ ਨਾਲ ਹਰਾਇਆ। ਭਾਰਤ ਨੇ 35.2 ਓਵਰਾਂ ਵਿੱਚ ਹੀ ਟੀਚੇ ਨੂੰ ਪੂਰਾ ਕਰ ਜਿੱਤ ਹਾਸਲ ਕਰ ਲਈ। ਭਾਰਤ ਨੇ ਸੱਤਵੀਂ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਜਗ੍ਹਾ ਬਣਾਈ।

ਫ਼ੋਟੋ
ਫ਼ੋਟੋ

By

Published : Feb 4, 2020, 9:26 PM IST

ਨਵੀਂ ਦਿੱਲੀ: ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਈਨਲ ਵਿੱਚ ਪਾਕਿਸਤਾਨ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ 173 ਦੌੜਾਂ ਦਾ ਪਿੱਛਾ ਕਰਦਿਆਂ ਬਿਨ੍ਹਾਂ ਵਿਕਟ ਗਵਾਏ ਜਿੱਤ ਹਾਸਿਲ ਕੀਤੀ। ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਯਾਸਸ਼ਵੀ ਜੈਸਵਾਲ ਨੇ ਸ਼ਾਨਦਾਰ ਸੈਂਕੜਾ ਲਗਾਇਆ ਅਤੇ ਨਾਬਾਦ 105 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਦਿਵਯਾਂਸ਼ ਸਕਸੈਨਾ ਨੇ 59 ਦੌੜਾਂ ਬਣਾਈਆਂ।

ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜ਼ਾਂ ਨੇ ਇਸ ਮੈਚ ਵਿੱਚ ਪਾਕਿਸਤਾਨ ਨੂੰ 172 ਦੌੜਾਂ 'ਤੇ ਢੇਰ ਕਰ ਦਿੱਤਾ ਸੀ। ਪਾਕਿਸਤਾਨ ਦੇ ਸਿਰਫ਼ ਤਿੰਨ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਸਕੇ।

ਇਹ ਵੀ ਪੜ੍ਹੋ: Exclusive : ਮੈਨੂੰ ਲੋਕਾਂ ਦੀਆਂ ਉਮੀਦਾਂ ਦਬਾਅ ਨਹੀਂ ਜਿੰਮੇਵਾਰੀ ਲੱਗਦੀਆਂ ਨੇ - ਪੀਵੀ ਸਿੰਧੂ

ਦੱਸ ਦਈਏ ਕਿ ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਪਾਕਿਸਤਾਨ ਦਾ ਫੈਸਲਾ ਸਹੀ ਸਾਬਿਤ ਨਹੀਂ ਹੋਇਆ ਅਤੇ ਉਹ ਜ਼ਿਆਦਾ ਸਮਾਂ ਭਾਰਤੀ ਗੇਂਦਬਾਜ਼ਾਂ ਅੱਗੇ ਟਿਕ ਨਾ ਸਕਿਆ।

ABOUT THE AUTHOR

...view details