ਪੰਜਾਬ

punjab

ETV Bharat / sports

ਕਪਤਾਨ ਵਿਰਾਟ ਕੋਹਲੀ ਟ੍ਰੇਨਿੰਗ 'ਤੇ ਪਰਤੇ, ਵੀਡੀਓ ਕੀਤੀ ਸਾਂਝੀ - ਕਪਤਾਨ ਵਿਰਾਟ ਕੋਹਲੀ

ਕੋੋਰੋਨਾ ਵਾਇਰਸ ਕਾਰਨ ਚੱਲ ਰਹੀ ਤਾਲਾਬੰਦੀ ਦੇ ਬਾਵਜੂਦ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣੀ ਤੰਦਰੁਸਤੀ ਪ੍ਰਤੀ ਬਹੁਤ ਗੰਭੀਰ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਦੌੜਦੇ ਹੋਏ ਦਿਖਾਈ ਦੇ ਰਹੇ ਹਨ।

Virat Kohli
ਕਪਤਾਨ ਵਿਰਾਟ ਕੋਹਲੀ

By

Published : May 16, 2020, 3:27 PM IST

ਹੈਦਰਾਬਾਦ: ਕੋਰੋਨਾ ਵਾਇਰਸ ਨੇ ਖੇਡ ਜਗਤ ਨੂੰ ਵੀ ਪ੍ਰਭਾਵਿਤ ਕੀਤਾ ਹੈ ਅਤੇ ਖੇਡਾਂ ਨਾਲ ਸਬੰਧਤ ਸਾਰੇ ਟੂਰਨਾਮੈਂਟਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਜਾਂ ਰੱਦ ਕਰ ਦਿੱਤਾ ਗਿਆ ਹੈ। ਇਸ ਵਾਇਰਸ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ।

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕਪਤਾਨ ਵਿਰਾਟ ਕੋਹਲੀ ਨੇ ਲਿਖਿਆ ਕਿ, “ਆਪਣੇ ਆਪ ਨੂੰ ਕੰਮ ਵਿੱਚ ਰੁੱਝਾਉਣਾ, ਜੀਵਨ ਦਾ ਇਕ ਤਰੀਕਾ ਹੈ ਅਤੇ ਇਸ ਲਈ ਕਿਸੇ ਪੇਸ਼ੇ ਦੀ ਜ਼ਰੂਰਤ ਨਹੀਂ ਹੈ। ਚੁਣਨਾ ਤੁਸੀਂ ਹੈ।''

ਤਾਲਾਬੰਦੀ ਦੇ ਚੱਲਦਿਆ ਖੇਡਾਂ ਨਾਲ ਸਬੰਧਤ ਸਾਰੇ ਟੂਰਨਾਮੈਂਟਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਜਾਂ ਰੱਦ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਨੇ ਆਖਰੀ ਵਾਰ ਫਰਵਰੀ-ਮਾਰਚ ਵਿੱਚ ਨਿਊਜ਼ੀਲੈਂਡ ਵਿਰੁੱਧ ਇਕ ਅੰਤਰਰਾਸ਼ਟਰੀ ਮੈਚ ਖੇਡਿਆ ਸੀ ਜਿਸ ਤੋਂ ਬਾਅਦ ਦੱਖਣੀ ਅਫਰੀਕਾ ਵਿਰੁੱਧ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤੀ ਗਈ ਸੀ।

ਇਸ ਦੇ ਨਾਲ ਹੀ ਕੋਹਲੀ ਇਸ ਸਮੇਂ ਆਈਪੀਐਲ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਕਪਤਾਨੀ ਕਰਦੇ ਨਜ਼ਰ ਆ ਰਹੇ ਹੋਣੇ ਸੀ, ਪਰ ਕੋਰੋਨਾ ਵਾਇਰਸ ਦੇ ਕਾਰਨ ਟੂਰਨਾਮੈਂਟ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਇੱਕ ਭਾਰਤ ਇੱਕ ਰਾਸ਼ਨ ਕਾਰਡ

ABOUT THE AUTHOR

...view details