ਨਵੀਂ ਦਿੱਲੀ: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਖੇਡੇ ਗਏ ਪਹਿਲੇ ਵਨਡੇਅ ਮੈਚ 'ਚ ਵੈਸਟਇੰਡੀਜ਼ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ।
ਪਹਿਲੇ ਵਨਡੇਅ 'ਚ ਵੈਸਟ ਇੰਡੀਜ਼ ਨੇ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ - india vs west indies
ਪਹਿਲੇ ਵਨਡੇਅ ਮੈਚ 'ਚ ਵੈਸਟਇੰਡੀਜ਼ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।
ਇਸ ਦੇ ਨਾਲ ਹੀ ਵੈਸਟ ਇੰਡੀਜ਼ ਨੇ 3 ਮੈਚਾਂ ਦੀ ਸੀਰੀਜ 'ਚ 1-0 ਨਾਲ ਅੱਗੇ ਹੋ ਗਿਆ ਹੈ। ਹੁਣ ਭਾਰਤ ਅਤੇ ਵੈਸਇੰਡਿਜ਼ ਵਿਚਕਾਰ ਦੂਸਰਾ ਵਨਡੇਅ ਮੈਚ 18 ਦਸੰਬਰ ਨੂੰ ਖੇਡਿਆ ਜਾਵੇਗਾ। ਮੈਚ ਦੇ ਹੀਰੋ ਵੈਸਟਇੰਡੀਜ਼ ਦੇ ਬੱਲੇਬਾਜ਼ ਹੇਟਮੇਅਰ ਰਹੇ ਜਿਨ੍ਹਾਂ ਨੇ 106 ਗੇਂਦਾਂ 'ਚ 139 ਦੌੜਾਂ ਦੀ ਪਾਰੀ ਖੇਡੀ ਜਿਸ 'ਚ 11 ਚੌਕੇ ਅਤੇ 7 ਛੱਕੇ ਸ਼ਾਮਲ ਹਨ।
ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਨਿਰਧਾਰਿਤ ਓਵਰਾਂ 'ਚ 8 ਵਕਟਾਂ ਦੇ ਨੁਕਸਾਨ 'ਤੇ 287 ਦੌੜਾਂ ਬਣਾਈਆਂ ਅਤੇ ਵੈਸਟਇੰਡੀਜ਼ ਨੂੰ ਜਿੱਤ ਲਈ 288 ਦੌੜਾਂ ਦਾ ਟੀਚਾ ਦਿੱਤਾ ਸੀ। ਜਿਸ ਨੂੰ ਵੈਸਟਇੰਡੀਜ਼ ਦੀ ਟੀਮ ਨੇ 2 ਵਿਕਟਾਂ ਦੇ ਨੁਕਸਾਨ 'ਤੇ 47.5 ਓਵਰਾਂ 'ਚ ਹੀ ਪੂਰਾ ਕਰ ਲਿਆ।