ਸਿਡਨੀ: ਸਪਾਟਲੇਸ ਸਟੇਡੀਅਮ ਵਿੱਚ ਖੇਡੇ ਗਏ ਮਹਿਲਾ ਟੀ -20 ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਭਾਰਤ ਨੇ ਜਿੱਤ ਨਾਲ ਸ਼ਾਨਦਾਰ ਆਗਾਜ਼ ਕੀਤਾ ਹੈ। ਇਸ ਮੈਚ 'ਚ ਭਾਰਤ ਨੇ ਆਸਟ੍ਰੇਲੀਆਈ ਟੀਮ ਨੂੰ 17 ਦੌੜਾਂ ਨਾਲ ਮਾਤ ਦਿੱਤੀ ਹੈ।
ਟਾਸ ਜਿੱਤ ਕੇ ਆਸਟ੍ਰੇਲੀਆਈ ਟੀਮ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 132 ਦੌੜਾਂ ਬਣਾਈਆਂ ਅਤੇ ਕੰਗਾਰੂਆਂ ਸਾਹਮਣੇ 133 ਦੌੜਾਂ ਦਾ ਟੀਚਾ ਰੱਖਿਆ।
ਭਾਰਤ ਲਈ ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ (29) ਅਤੇ ਸਮ੍ਰਿਤੀ ਮੰਧਾਨਾ (10) ਨੇ ਮਿਲ ਕੇ ਭਾਰਤ ਨੂੰ ਚੰਗੀ ਸ਼ੁਰੂਆਤ ਦਿੱਤੀ। ਜੈਮੀਮਾ ਰੌਡਰਿਗਜ਼ ਨੇ 26 ਦੌੜਾਂ ਦਾ ਯੋਗਦਾਨ ਦਿੱਤਾ ਅਤੇ ਕਪਤਾਨ ਹਰਮਨਪ੍ਰੀਤ ਕੌਰ ਸਿਰਫ 2 ਦੌੜਾਂ ਬਣਾ ਕੇ ਆਉਟ ਹੋ ਗਈ। ਅੰਤ ਵਿੱਚ ਦੀਪਤੀ ਸ਼ਰਮਾ ਨੇ 49 ਦੌੜਾਂ ਬਣਾਈਆਂ ਅਤੇ ਵੇਦ ਕ੍ਰਿਸ਼ਣਾਮੂਰਤੀ ਨੇ 9 ਦੌੜਾਂ ਦੀ ਅਜੇਤੂ ਪਾਰੀ ਖੇਡੀ।