ਮੁੰਬਈ: ਇੰਗਲੈਂਡ ਵਿੱਚ 30 ਮਈ ਤੋਂ ਸ਼ੁਰੂ ਹੋ ਰਹੇ ਇੱਕ ਦਿਨਾਂ ਵਿਸ਼ਵ ਕੱਪ ਲਈ ਸੋਮਵਾਰ ਨੂੰ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਕ੍ਰਿਕਟ ਵਿਸ਼ਵ ਕੱਪ ਲਈ ਟੀਮ ਦਾ ਐਲਾਨ ਕਰਦਿਆਂ ਕਿਹਾ ਕਿ ਰਿਸ਼ਭ ਪੰਤ ਨੂੰ ਟੀਮ ਵਿੱਚ ਜਗ੍ਹਾ ਨਹੀਂ ਦਿੱਤੀ ਗਈ ਹੈ ਜਦਕਿ ਦਿਨੇਸ਼ ਕਾਰਤਿਕ ਨੂੰ ਮੌਕਾ ਦਿੱਤਾ ਗਿਆ ਹੈ।