ਬਰਮਿੰਘਮ: ਭਾਰਤ ਅਤੇ ਇੰਗਲੈਂਡ ਦੀਆਂ ਮਹਿਲਾ ਕ੍ਰਿਕਟ ਟੀਮਾਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ (Commonwealth Games 2022) ਦੇ ਸੈਮੀਫਾਈਨਲ ਵਿੱਚ ਆਹਮੋ-ਸਾਹਮਣੇ ਹਨ। ਇਹ ਮੈਚ ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾ ਰਿਹਾ ਹੈ।
ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਪਹਿਲਾਂ ਭਾਰਤੀ ਸਮੇਂ ਅਨੁਸਾਰ ਰਾਤ 10.30 ਵਜੇ ਸ਼ੁਰੂ ਹੋਣਾ ਸੀ ਪਰ ਇੱਕ ਦਿਨ ਪਹਿਲਾਂ ਇਸ ਮੈਚ ਦਾ ਸਮਾਂ ਬਦਲ ਕੇ 3.30 ਵਜੇ ਕਰ ਦਿੱਤਾ ਗਿਆ।
ਭਾਰਤ ਗਰੁੱਪ ਏ 'ਚ ਆਸਟ੍ਰੇਲੀਆ ਤੋਂ ਬਾਅਦ ਦੂਜੇ ਸਥਾਨ 'ਤੇ ਰਿਹਾ। ਲੀਗ ਗੇੜ 'ਚ ਟੀਮ ਇੰਡੀਆ ਨੇ ਆਸਟ੍ਰੇਲੀਆ ਦੇ ਖਿਲਾਫ ਪਹਿਲਾ ਮੈਚ ਕਰੀਬੀ ਮੋੜ 'ਤੇ ਗੁਆ ਦਿੱਤਾ। ਪਰ ਪਾਕਿਸਤਾਨ ਅਤੇ ਬਾਰਬਾਡੋਸ ਦੇ ਖਿਲਾਫ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਬਰਦਸਤ ਵਾਪਸੀ ਕਰਦੇ ਹੋਏ ਆਖਰੀ-4 'ਚ ਜਗ੍ਹਾ ਬਣਾਈ। ਗਰੁੱਪ ਪੜਾਅ 'ਚ ਭਾਰਤੀ ਟੀਮ ਆਪਣੇ ਗਰੁੱਪ 'ਚ ਆਸਟ੍ਰੇਲੀਆ ਤੋਂ ਬਾਅਦ ਦੂਜੇ ਸਥਾਨ 'ਤੇ ਰਹੀ। ਭਾਰਤ ਨੇ ਪਾਕਿਸਤਾਨ ਅਤੇ ਬਾਰਬਾਡੋਸ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਸੀ।