ਬਰਮਿੰਘਮ: ਰਾਸ਼ਟਰਮੰਡਲ ਖੇਡਾਂ 2022 ਵਿੱਚ ਪਹਿਲੀ ਵਾਰ ਮਹਿਲਾ ਕ੍ਰਿਕਟ ਦੇ ਫਾਈਨਲਿਸਟ ਦੀ ਤਸਵੀਰ ਸਾਫ਼ ਹੋ ਗਈ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਖੇਡਾਂ ਦੇ ਫਾਈਨਲ ਵਿੱਚ ਥਾਂ ਬਣਾ ਕੇ ਇਤਿਹਾਸ ਰਚ ਦਿੱਤਾ ਹੈ।
ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਪਹਿਲੇ ਸੈਮੀਫਾਈਨਲ 'ਚ ਮੇਜ਼ਬਾਨ ਇੰਗਲੈਂਡ ਨੂੰ 4 ਦੌੜਾਂ ਦੇ ਕਰੀਬੀ ਫਰਕ ਨਾਲ ਹਰਾ ਕੇ ਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰਨ ਦੇ ਨਾਲ-ਨਾਲ ਰਾਸ਼ਟਰਮੰਡਲ ਖੇਡਾਂ 'ਚ ਕ੍ਰਿਕਟ ਦਾ ਆਪਣਾ ਪਹਿਲਾ ਤਗਮਾ ਪੱਕਾ ਕਰ ਲਿਆ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 5 ਵਿਕਟਾਂ 'ਤੇ 164 ਦੌੜਾਂ ਬਣਾਈਆਂ। ਭਾਰਤ ਲਈ ਸਟਾਰ ਓਪਨਰ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਪਾਰੀ ਖੇਡੀ ਅਤੇ 62 ਦੌੜਾਂ ਬਣਾਈਆਂ। ਸਮ੍ਰਿਤੀ ਤੋਂ ਇਲਾਵਾ ਟੀਮ ਇੰਡੀਆ ਵੱਲੋਂ ਜੇਮਿਮਾ ਰੌਡਰਿਗਜ਼ ਨੇ ਆਖਰੀ ਓਵਰਾਂ ਵਿੱਚ ਜ਼ੋਰਦਾਰ ਬੱਲੇਬਾਜ਼ੀ ਕੀਤੀ ਅਤੇ ਟੀਮ ਨੂੰ ਇਸ ਸਕੋਰ ਤੱਕ ਪਹੁੰਚਾਇਆ। ਉਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਵੱਡਾ ਯੋਗਦਾਨ ਨਹੀਂ ਦੇ ਸਕਿਆ।
ਟੀਮ ਲਈ ਨੈਟਲੀ ਸਾਇਵਰ ਨੇ ਸਭ ਤੋਂ ਵੱਧ 43 ਗੇਂਦਾਂ ਵਿੱਚ 41 ਦੌੜਾਂ ਬਣਾਈਆਂ। ਹਾਲਾਂਕਿ ਉਹ ਲੰਬੀ ਪਾਰੀ ਨਹੀਂ ਖੇਡ ਸਕੀ ਅਤੇ ਰਨ ਆਊਟ ਹੋ ਗਈ। ਟੀਮ ਦੇ ਤਿੰਨ ਖਿਡਾਰੀ ਰਨ ਆਊਟ ਹੋਏ।
ਜਿਸ ਵਿੱਚ ਐਲੀਸਾ ਕੈਪਸ (13), ਐਮੀ ਜੋਨਸ (31) ਅਤੇ ਸਾਇਵਰ (41) ਸ਼ਾਮਲ ਸਨ। ਕੇ ਬਰੰਟ ਜ਼ੀਰੋ 'ਤੇ ਆਊਟ ਹੋ ਕੇ ਪੈਵੇਲੀਅਨ ਪਰਤ ਗਏ। ਬਾਊਚੀਅਰ ਅਤੇ ਐਲੀਸਟੋਨ ਅਜੇਤੂ ਰਹੇ। ਹਾਲਾਂਕਿ ਉਹ ਅੰਤ 'ਚ ਟੀਮ ਲਈ ਕੁਝ ਨਹੀਂ ਕਰ ਸਕੀ। ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 160 ਦੌੜਾਂ ਬਣਾਈਆਂ ਅਤੇ ਭਾਰਤ ਤੋਂ 4 ਦੌੜਾਂ ਨਾਲ ਹਾਰ ਗਈ। ਭਾਰਤੀ ਟੀਮ ਨੇ ਇਸ ਜਿੱਤ ਨਾਲ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ।
ਪਹਿਲੀ ਵਿਕਟ ਲਈ ਤੂਫਾਨੀ ਸਾਂਝੇਦਾਰੀ