ਬੈਂਗਲੁਰੂ:ICC World Cup 2023 ਦੇ 18ਵੇਂ ਮੈਚ 'ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 62 ਦੌੜਾਂ ਨਾਲ ਹਰਾ ਦਿੱਤਾ ਹੈ। ਵਨਡੇ ਵਿਸ਼ਵ ਕੱਪ 'ਚ ਪਾਕਿਸਤਾਨ ਦੀ ਇਹ ਲਗਾਤਾਰ ਦੂਜੀ ਹਾਰ ਹੈ। ਬੰਗਲੌਰ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 50 ਓਵਰਾਂ 'ਚ ਨੌਂ ਵਿਕਟਾਂ 'ਤੇ 367 ਦੌੜਾਂ ਬਣਾਈਆਂ। ਜਵਾਬ ਵਿੱਚ ਪਾਕਿਸਤਾਨ ਦੀ ਟੀਮ ਸਿਰਫ਼ 305 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ।
ਪਾਕਿਸਤਾਨੀ ਪਾਰੀ ਜ਼ਬਰਦਸਤ ਸ਼ੁਰੂਆਤ ਤੋਂ ਬਾਅਦ ਹੋਈ ਢੇਰ: ਸਲਾਮੀ ਬੱਲੇਬਾਜ਼ਾਂ ਦੀ ਜ਼ਬਰਦਸਤ ਸ਼ੁਰੂਆਤ ਤੋਂ ਬਾਅਦ ਪਾਕਿਸਤਾਨੀ ਪਾਰੀ ਢਹਿ-ਢੇਰੀ ਹੋ ਗਈ। ਸਲਾਮੀ ਬੱਲੇਬਾਜ਼ਾਂ ਦੇ ਆਊਟ ਹੋਣ ਤੋਂ ਬਾਅਦ ਟੀਮ ਨੇ ਲਗਾਤਾਰ ਵਿਕਟਾਂ ਗੁਆ ਦਿੱਤੀਆਂ। ਇਸ ਵਿਚਾਲੇ ਰਿਜ਼ਵਾਨ ਅਤੇ ਸ਼ਕੀਲ ਨੇ ਵਿਗੜਦੀ ਪਾਰੀ ਨੂੰ ਕਾਬੂ ਕਰਨ ਦੀ ਅਸਫਲ ਕੋਸ਼ਿਸ਼ ਕੀਤੀ। ਇਫਤਿਖਾਰ ਅਤੇ ਮੁਹੰਮਦ ਨਵਾਜ਼ ਵੀ ਹੇਠਲੇ ਮੱਧਕ੍ਰਮ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਹੀਂ ਕਰ ਸਕੇ।
ਕਪਤਾਨ ਬਾਬਰ ਆਜ਼ਮ 18 ਦੌੜਾਂ, ਮੁਹੰਮਦ ਰਿਜ਼ਵਾਨ 46, ਸੌਦ ਸ਼ਕੀਲ 30 ਅਤੇ ਇਫਤਿਖਾਰ ਅਹਿਮਦ 26 ਦੌੜਾਂ ਬਣਾ ਕੇ ਆਊਟ ਹੋਏ। ਓਪਨਿੰਗ ਤੋਂ ਬਾਅਦ ਸ਼ਕੀਲ-ਰਿਜ਼ਵਾਨ ਨੂੰ ਛੱਡ ਕੇ ਕੋਈ 50+ ਦੀ ਸਾਂਝੇਦਾਰੀ ਨਹੀਂ ਕਰ ਸਕਿਆ।
ਆਸਟ੍ਰੇਲੀਆ ਦਾ ਪਾਰੀ:ਵਿਸ਼ਵ ਕੱਪ 2023 ਦੇ 18ਵੇਂ ਮੈਚ ਵਿੱਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 368 ਦੌੜਾਂ ਦਾ ਟੀਚਾ ਦਿੱਤਾ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਦੀ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 9 ਵਿਕਟਾਂ 'ਤੇ 368 ਦੌੜਾਂ ਬਣਾਈਆਂ। ਗਾਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਆਸਟ੍ਰੇਲੀਆਈ ਸਲਾਮੀ ਬੱਲੇਬਾਜ਼ਾਂ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਡੇਵਿਡ ਵਾਰਨਰ ਅਤੇ ਮਿਸ਼ੇਲ ਮਾਰਸ਼ ਦੀ ਜੋੜੀ ਨੇ 10 ਓਵਰਾਂ ਵਿੱਚ 82 ਦੌੜਾਂ ਬਣਾਈਆਂ ਸਨ। ਦੋਵਾਂ ਨੇ 203 ਗੇਂਦਾਂ 'ਤੇ 259 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕਰਕੇ ਮਜ਼ਬੂਤ ਸਕੋਰ ਦੀ ਨੀਂਹ ਰੱਖੀ, ਪਰ ਬਾਅਦ 'ਚ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਅਤੇ ਹਰਿਸ ਰਾਊਫ ਨੇ ਕੰਗਾਰੂਆਂ ਨੂੰ 400 ਦੌੜਾਂ ਤੋਂ ਪਹਿਲਾਂ ਹੀ ਰੋਕ ਦਿੱਤਾ। ਡੇਵਿਡ ਵਾਰਨਰ ਨੇ 163 ਦੌੜਾਂ ਅਤੇ ਮਿਸ਼ੇਲ ਮਾਰਸ਼ ਨੇ 121 ਦੌੜਾਂ ਦਾ ਸੈਂਕੜਾ ਲਗਾਇਆ। ਵਾਰਨਰ ਨੇ ਆਪਣੇ ਵਨਡੇ ਕਰੀਅਰ ਦਾ 21ਵਾਂ ਅਤੇ ਵਿਸ਼ਵ ਕੱਪ 'ਚ 5ਵਾਂ ਸੈਂਕੜਾ ਲਗਾਇਆ, ਜਦਕਿ ਮਾਰਸ਼ ਨੇ ਆਪਣਾ ਦੂਜਾ ਸੈਂਕੜਾ ਲਗਾਇਆ। ਸ਼ਾਹੀਨ ਸ਼ਾਹ ਅਫਰੀਦੀ ਨੇ 5 ਵਿਕਟਾਂ ਲਈਆਂ, ਜਦਕਿ ਹਰਿਸ ਰਾਊਫ ਨੇ 3 ਵਿਕਟਾਂ ਹਾਸਲ ਕੀਤੀਆਂ।