ਨਵੀਂ ਦਿੱਲੀ:ਵਿਸ਼ਵ ਕੱਪ 2023 ਦੇ 38ਵੇਂ ਲੀਗ ਮੈਚ ਵਿੱਚ ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾ ਦਿੱਤਾ ਹੈ। ਬੰਗਲਾਦੇਸ਼ ਨੇ ਸ਼੍ਰੀਲੰਕਾ ਵੱਲੋਂ ਦਿੱਤੇ 280 ਦੌੜਾਂ ਦੇ ਟੀਚੇ ਨੂੰ 41.1 ਓਵਰਾਂ ਵਿੱਚ 282 ਦੌੜਾਂ ਬਣਾ ਕੇ ਹਾਸਲ ਕਰ ਲਿਆ। ਬੰਗਲਾਦੇਸ਼ ਲਈ ਨਜ਼ਮੁਲ ਹੁਸੈਨ ਸ਼ਾਂਤੋ (Nazmul Hussain Shanto) ਨੇ 90 ਦੌੜਾਂ ਅਤੇ ਸ਼ਾਕਿਬ ਅਲ ਹਸਨ ਨੇ 82 ਦੌੜਾਂ ਦੀ ਪਾਰੀ ਖੇਡੀ। ਦੋਵਾਂ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੇ ਦਮ 'ਤੇ ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਪੂਰੀ ਟੀਮ 49.3 ਓਵਰਾਂ 'ਚ 279 ਦੌੜਾਂ 'ਤੇ ਹੀ ਢੇਰ ਹੋ ਗਈ। ਸ਼੍ਰੀਲੰਕਾ ਲਈ ਚਰਿਥ ਅਸਾਲੰਕਾ ਨੇ 108 ਦੌੜਾਂ ਦੀ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਖੇਡੀ।
ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਐਂਜੇਲੋ ਮੈਥਿਊਜ਼ (Fast bowler Angelo Mathews) ਨੇ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਸ਼ਾਕਿਬ ਅਲ ਹਸਨ ਨੂੰ 32ਵੇਂ ਓਵਰ ਦੀ ਪਹਿਲੀ ਗੇਂਦ 'ਤੇ 82 ਦੌੜਾਂ ਦੇ ਨਿੱਜੀ ਸਕੋਰ 'ਤੇ ਪਥੁਮ ਨਿਸਾਂਕਾ ਹੱਥੋਂ ਕੈਚ ਆਊਟ ਕਰਵਾ ਦਿੱਤਾ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ 47 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਆਪਣਾ 56ਵਾਂ ਵਨਡੇ ਅਰਧ ਸੈਂਕੜਾ ਪੂਰਾ ਕੀਤਾ। ਬੰਗਲਾਦੇਸ਼ ਦੇ ਖੱਬੇ ਹੱਥ ਦੇ ਬੱਲੇਬਾਜ਼ ਨਜ਼ਮੁਲ ਹੁਸੈਨ ਸ਼ਾਂਤੋ ਨੇ 58 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਆਪਣਾ 7ਵਾਂ ਵਨਡੇ ਅਰਧ ਸੈਂਕੜਾ ਪੂਰਾ ਕੀਤਾ। ਇਸ ਪਾਰੀ 'ਚ ਹੁਣ ਤੱਕ ਉਹ 8 ਚੌਕੇ ਲਗਾ ਚੁੱਕੇ ਹਨ। ਸ਼੍ਰੀਲੰਕਾ ਦੇ ਸਟਾਰ ਤੇਜ਼ ਗੇਂਦਬਾਜ਼ ਦਿਲਸ਼ਾਨ ਮਦੁਸ਼ੰਕਾ ਨੇ 23 ਦੌੜਾਂ ਦੇ ਨਿੱਜੀ ਸਕੋਰ 'ਤੇ 7ਵੇਂ ਓਵਰ ਦੀ ਦੂਜੀ ਗੇਂਦ 'ਤੇ ਲਿਟਨ ਦਾਸ ਨੂੰ ਐੱਲ.ਬੀ.ਡਬਲਯੂ. ਕਰ ਦਿੱਤਾ।ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਦਿਸ਼ਾ ਮਦੁਸ਼ੰਕਾ ਨੇ ਤੀਜੇ ਓਵਰ ਦੀ ਪਹਿਲੀ ਗੇਂਦ 'ਤੇ ਤਨਜੀਦ ਹਸਨ (9) ਨੂੰ ਪਥੁਮ ਨਿਸਾਂਕਾ ਹੱਥੋਂ ਕੈਚ ਆਊਟ ਕਰਵਾ ਦਿੱਤਾ।