ਮੁੰਬਈ (ਬਿਊਰੋ)—ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਸੈਮੀਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਟੀਮ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਇਸ ਮੈਚ 'ਚ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ ਅਤੇ ਦੋ ਵੱਡੇ ਰਿਕਾਰਡ ਆਪਣੇ ਨਾਂ ਕਰ ਕੇ ਇਤਿਹਾਸ ਰਚ ਦਿੱਤਾ। ਰੋਹਿਤ ਹੁਣ ਵਨਡੇ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਇਸ ਤਰ੍ਹਾਂ, ਉਹ ਵਿਸ਼ਵ ਕੱਪ ਦੇ ਇਤਿਹਾਸ ਵਿੱਚ 1500 ਤੋਂ ਵੱਧ ਦੌੜਾਂ ਬਣਾਉਣ ਵਾਲੇ ਦੁਨੀਆ ਦੇ 5ਵੇਂ ਬੱਲੇਬਾਜ਼ ਬਣ ਗਏ ਹਨ।
ਹਿਟਮੈਨ ਛੱਕਿਆਂ ਦਾ ਬਾਦਸ਼ਾਹ ਬਣ ਗਿਆ :ਰੋਹਿਤ ਸ਼ਰਮਾ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਖਿਲਾਫ ਜ਼ਬਰਦਸਤ ਛੱਕੇ ਲਗਾ ਕੇ ਵਨਡੇ ਵਿਸ਼ਵ ਕੱਪ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਵਾਲੇ ਨੰਬਰ 1 ਬੱਲੇਬਾਜ਼ ਬਣ ਗਏ ਹਨ। ਵਨਡੇ ਵਿਸ਼ਵ ਕੱਪ 'ਚ ਉਸ ਦੇ ਨਾਂ 'ਤੇ ਹੁਣ 51 ਛੱਕੇ ਹਨ। ਉਸ ਨੇ ਵੈਸਟਇੰਡੀਜ਼ ਦੇ ਵਿਸਫੋਟਕ ਬੱਲੇਬਾਜ਼ ਕ੍ਰਿਸ ਗੇਲ ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ। ਗੇਲ ਤੋਂ ਬਾਅਦ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਵਾਲਿਆਂ ਦੀ ਸੂਚੀ 'ਚ ਦੱਖਣੀ ਅਫਰੀਕਾ ਦਾ ਧਮਾਕੇਦਾਰ ਬੱਲੇਬਾਜ਼ ਏਬੀ ਡਿਵਿਲੀਅਰਸ ਮੌਜੂਦ ਹੈ।
ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਵਾਲੇ 5 ਬੱਲੇਬਾਜ਼
ਰੋਹਿਤ ਸ਼ਰਮਾ - 50
ਕ੍ਰਿਸ ਗੇਲ - 49
ਏਬੀ ਡੀਵਿਲੀਅਰਸ - 37
ਰਿਕੀ ਪੋਂਟਿੰਗ - 31