ਲਖਨਊ—ਭਾਰਤ ਅਤੇ ਇੰਗਲੈਂਡ ਵਿਚਾਲੇ ਏਕਾਨਾ ਸਟੇਡੀਅਮ 'ਚ ਖੇਡੇ ਜਾ ਰਹੇ ਵਿਸ਼ਵ ਕੱਪ 2023 ਦੇ ਲੀਗ ਮੈਚ 'ਚ ਭਾਰਤ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਵਿਸ਼ਵ ਕੱਪ 2023 ਵਿੱਚ ਭਾਰਤੀ ਟੀਮ ਪਹਿਲੀ ਵਾਰ ਕਿਸੇ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ ਵਿੱਚ ਆਈ ਸੀ। ਇੰਗਲੈਂਡ ਦੇ ਤੇਜ਼ ਗੇਂਦਬਾਜ਼ ਡੇਵਿਡ ਵਿਲੀ ਨੇ ਪਹਿਲੇ ਓਵਰ 'ਚ ਮੇਡਨ ਗੇਂਦਬਾਜ਼ੀ ਕਰ ਕੇ ਆਪਣੇ ਇਰਾਦੇ ਜ਼ਾਹਿਰ ਕੀਤੇ ਅਤੇ ਅੱਜ ਉਹ ਨਵੀਂ ਊਰਜਾ ਨਾਲ ਮੈਦਾਨ 'ਤੇ ਉਤਰੇ ਹਨ।
ਇੰਗਲੈਂਡ ਦੇ ਗੇਂਦਬਾਜ਼ਾਂ ਨੇ ਸਟੀਕ ਲਾਈਨ-ਲੈਂਥ ਨਾਲ ਗੇਂਦਬਾਜ਼ੀ ਕਰਦੇ ਹੋਏ ਭਾਰਤੀ ਬੱਲੇਬਾਜ਼ਾਂ ਨੂੰ ਹੱਥ ਖੋਲ੍ਹਣ ਦਾ ਮੌਕਾ ਨਹੀਂ ਦਿੱਤਾ। ਜਿਸ ਦਾ ਨਤੀਜਾ ਇਹ ਨਿਕਲਿਆ ਕਿ ਭਾਰਤ ਨੇ 12 ਓਵਰਾਂ ਦੇ ਅੰਦਰ ਸਿਰਫ 40 ਦੌੜਾਂ ਦੇ ਸਕੋਰ 'ਤੇ ਆਪਣੀਆਂ 3 ਵਿਕਟਾਂ ਗੁਆ ਦਿੱਤੀਆਂ।
ਕ੍ਰਿਸ ਵੋਕਸ ਨੂੰ ਮਿਲੀ ਪਹਿਲੀ ਸਫਲਤਾ:ਇੰਗਲੈਂਡ ਦੇ ਤੇਜ਼ ਗੇਂਦਬਾਜ਼ ਕ੍ਰਿਸ ਵੋਕਸ ਨੇ ਆਪਣੀ ਟੀਮ ਨੂੰ ਪਹਿਲੀ ਸਫਲਤਾ ਦਿਵਾਈ। ਉਨ੍ਹਾਂ ਨੇ ਚੌਥੇ ਓਵਰ ਦੀ ਆਖਰੀ ਗੇਂਦ 'ਤੇ ਸ਼ੁਭਮਨ ਗਿੱਲ ਨੂੰ ਕਲੀਨ ਬੋਲਡ ਕਰ ਦਿੱਤਾ। ਗਿੱਲ ਨੇ 13 ਗੇਂਦਾਂ ਵਿੱਚ ਸਿਰਫ਼ 9 ਦੌੜਾਂ ਬਣਾਈਆਂ।