ਤਿਰੂਵਨੰਤਪੁਰਮ:ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ (IND vs Sa 1st T20) ਦਾ ਪਹਿਲਾ ਮੈਚ ਅੱਜ ਤਿਰੂਵਨੰਤਪੁਰਮ ਵਿੱਚ ਖੇਡਿਆ ਗਿਆ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਦੀ ਟੀਮ ਨੇ 20 ਓਵਰਾਂ 'ਚ 8 ਵਿਕਟਾਂ 'ਤੇ 106 ਦੌੜਾਂ ਬਣਾਈਆਂ ਅਤੇ ਭਾਰਤ ਨੂੰ ਜਿੱਤ ਲਈ 107 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਬਾਅਦ ਟੀਮ ਇੰਡੀਆ ਨੇ ਸੂਰਿਆਕੁਮਾਰ ਯਾਦਵ ਅਤੇ ਕੇਐੱਲ ਰਾਹੁਲ ਦੀ ਅਜੇਤੂ ਅਰਧ ਸੈਂਕੜੇ ਵਾਲੀ ਪਾਰੀ ਦੇ ਦਮ 'ਤੇ ਦੂਜੀ ਪਾਰੀ 'ਚ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਭਾਰਤ ਨੇ 16.4 ਓਵਰਾਂ 'ਚ 2 ਵਿਕਟਾਂ 'ਤੇ 110 ਦੌੜਾਂ ਬਣਾਈਆਂ।
ਇਹ ਵੀ ਪੜੋ:Love Horoscope ਪੜ੍ਹੋ ਅੱਜ ਦਾ ਲਵ ਰਾਸ਼ੀਫਲ, ਜਾਣੋ ਅੱਜ ਕਿਸ ਨੂੰ ਮਿਲੇਗਾ ਪਿਆਰ ਦਾ ਇਜ਼ਹਾਰ
ਸੂਰਿਆਕੁਮਾਰ ਨੇ 33 ਗੇਂਦਾਂ ਵਿੱਚ 50 ਦੌੜਾਂ ਬਣਾਈਆਂ ਅਤੇ ਕੇਐਲ ਰਾਹੁਲ 56 ਗੇਂਦਾਂ ਵਿੱਚ 51 ਦੌੜਾਂ ਬਣਾ ਕੇ ਨਾਬਾਦ ਰਹੇ। ਰਾਹੁਲ ਨੇ ਇੱਕ ਛੱਕਾ ਲਗਾ ਕੇ ਮੈਚ ਸਮਾਪਤ ਕੀਤਾ। ਉਸ ਨੇ 16ਵੇਂ ਓਵਰ ਦੀ 5ਵੀਂ ਗੇਂਦ 'ਤੇ ਤਬਰੇਜ਼ ਸ਼ਮਸੀ ਦੀ ਗੇਂਦ 'ਤੇ ਛੱਕਾ ਜੜ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ। ਇਸ ਜਿੱਤ ਨਾਲ ਭਾਰਤੀ ਟੀਮ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ। ਅਗਲਾ ਮੈਚ 2 ਅਕਤੂਬਰ ਨੂੰ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਅਰਸ਼ਦੀਪ ਸਿੰਘ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ। ਉਸ ਨੇ 32 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।