ਨਵੀਂ ਦਿੱਲੀ:ਰੋਹਿਤ ਸ਼ਰਮਾ ਦੀ ਕਪਤਾਨੀ 'ਚ ਟੀਮ ਇੰਡੀਆ ਦੱਖਣੀ ਅਫਰੀਕਾ ਖਿਲਾਫ (South Africa) ਉਨ੍ਹਾਂ ਦੇ ਦੇਸ਼ 'ਚ 2 ਟੈਸਟ ਮੈਚਾਂ ਦੀ ਸੀਰੀਜ਼ ਖੇਡਣ ਜਾ ਰਹੀ ਹੈ। ਇਸ ਸੀਰੀਜ਼ ਦਾ ਪਹਿਲਾ ਮੈਚ 26 ਦਸੰਬਰ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਭਾਰਤੀ ਟੀਮ ਨੇ ਬਾਕਸਿੰਗ ਡੇ ਟੈਸਟ ਮੈਚ ਤੋਂ ਪਹਿਲਾਂ ਅਭਿਆਸ ਸੈਸ਼ਨ 'ਚ ਖੂਬ ਪਸੀਨਾ ਵਹਾਇਆ ਹੈ, ਜਿਸ ਦੀ ਵੀਡੀਓ ਬੀਸੀਸੀਆਈ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ 'ਤੇ ਸ਼ੇਅਰ ਕੀਤੀ ਹੈ।
ਜ਼ੋਰਦਾਰ ਤਿਆਰੀ:ਇਸ ਵੀਡੀਓ 'ਚ ਟੀਮ ਇੰਡੀਆ ਦੇ ਅਭਿਆਸ ਸੈਸ਼ਨ ਦੀ ਪੂਰੀ ਕਹਾਣੀ ਦੱਸੀ ਜਾ ਰਹੀ ਹੈ। (Batsman Virat Kohli) ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ, ਰੋਹਿਤ ਸ਼ਰਮਾ, ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ ਅਤੇ ਕੇਐੱਲ ਰਾਹੁਲ ਜ਼ੋਰਦਾਰ ਬੱਲੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਉਹ 26 ਤੋਂ 30 ਦਸੰਬਰ ਤੱਕ ਸੈਂਚੁਰੀਅਨ ਦੇ ਸੁਪਰਸਪੋਰਟ ਪਾਰਕ ਸਟੇਡੀਅਮ 'ਚ ਖੇਡੇ ਜਾਣ ਵਾਲੇ ਪਹਿਲੇ ਟੈਸਟ ਮੈਚ ਤੋਂ ਪਹਿਲਾਂ ਜ਼ੋਰਦਾਰ ਤਿਆਰੀ ਕਰਦਾ ਨਜ਼ਰ ਆ ਰਿਹਾ ਹੈ।