ਲਖਨਊ: ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਕ੍ਰਿਕਟ ਟੀਮ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਹੈ। ਵੀਰਵਾਰ ਨੂੰ ਲਖਨਊ ਦੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਸਟੇਡੀਅਮ 'ਚ ਖੇਡੇ ਗਏ ਤਿੰਨ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ 'ਚ ਸ਼੍ਰੀਲੰਕਾ ਨੂੰ 62 ਦੌੜਾਂ ਦੇ ਵੱਡੇ ਫ਼ਰਕ ਨਾਲ 1-0 ਦੀ ਲੀਡ ਹਾਸਲ ਕੀਤੀ ਹੈ।
ਦੱਸ ਦੇਈਏ ਕਿ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ ਈਸ਼ਾਨ ਕਿਸ਼ਨ (89), ਸ਼੍ਰੇਅਸ ਅਈਅਰ (57) ਅਤੇ ਰੋਹਿਤ ਸ਼ਰਮਾ (44) ਦੀਆਂ ਧਮਾਕੇਦਾਰ ਪਾਰੀਆਂ ਦੀ ਬਦੌਲਤ 20 ਓਵਰਾਂ ਵਿੱਚ 199 ਦੌੜਾਂ ਬਣਾਈਆਂ। ਪਰ, ਜਵਾਬ 'ਚ ਮਹਿਮਾਨ ਸ਼੍ਰੀਲੰਕਾ ਦੀ ਟੀਮ ਛੇ ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਹੀ ਬਣਾ ਸਕੀ ਅਤੇ 62 ਦੌੜਾਂ ਦੇ ਵੱਡੇ ਫ਼ਰਕ ਨਾਲ ਮੈਚ ਹਾਰ ਗਈ।
ਸ਼੍ਰੀਲੰਕਾ ਲਈ ਚਰਿਥ ਅਸਲੰਕਾ ਸਭ ਤੋਂ ਸਫ਼ਲ ਬੱਲੇਬਾਜ਼ ਰਿਹਾ, ਜਿਸ ਨੇ 53 (47) ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਭਾਰਤ ਲਈ ਭੁਵਨੇਸ਼ਵਰ ਕੁਮਾਰ ਅਤੇ ਵੈਂਕਟੇਸ਼ ਅਈਅਰ ਨੇ 2-2 ਵਿਕਟਾਂ ਲਈਆਂ। ਰਵਿੰਦਰ ਜਡੇਜਾ ਅਤੇ ਯੁਜਵੇਂਦਰ ਚਾਹਲ ਨੇ 1-1 ਵਿਕਟ ਲਈ।
ਦੇਈਏ ਕਿ ਟੀ-20 ਵਿਸ਼ਵ ਕੱਪ 2021 ਵਿੱਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਖ਼ਿਲਾਫ਼ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ਦੀ ਇਹ ਲਗਾਤਾਰ ਦਸਵੀਂ ਟੀ-20 ਜਿੱਤ ਹੈ। ਵਿਸ਼ਵ ਕੱਪ 'ਚ ਆਖਰੀ ਤਿੰਨ ਮੈਚ ਜਿੱਤਣ ਤੋਂ ਬਾਅਦ ਭਾਰਤ ਨੇ ਘਰੇਲੂ ਮੈਦਾਨ 'ਤੇ ਨਿਊਜ਼ੀਲੈਂਡ ਅਤੇ ਵੈਸਟਇੰਡੀਜ਼ ਖਿਲਾਫ 3-0 ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਲੜੀ ਵਿੱਚ ਭਾਰਤ ਦੀ ਇਹ ਲਗਾਤਾਰ ਦਸਵੀਂ ਟੀ-20 ਜਿੱਤ ਹੈ।
ਇਹ ਵੀ ਪੜ੍ਹੋ:IPL ਦਾ 15ਵਾਂ ਸੀਜ਼ਨ 26 ਮਾਰਚ ਤੋਂ ਹੋਵੇਗਾ ਸ਼ੁਰੂ , ਫਾਈਨਲ ਮੈਚ 29 ਮਈ ਨੂੰ ...
ਰੋਹਿਤ ਸ਼ਰਮਾ ਅਤੇ ਈਸ਼ਾਨ ਕਿਸ਼ਨ ਦੀ ਜੋੜੀ ਨੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਦੋਵਾਂ ਨੇ ਪਹਿਲੀ ਵਿਕਟ ਲਈ 111 ਦੌੜਾਂ ਦੀ ਸਾਂਝੇਦਾਰੀ ਕੀਤੀ। 12ਵੇਂ ਓਵਰ ਦੀ ਪੰਜਵੀਂ ਗੇਂਦ 'ਤੇ ਰੋਹਿਤ ਸ਼ਰਮਾ 32 ਗੇਂਦਾਂ 'ਤੇ 44 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ ਈਸ਼ਾਨ ਕਿਸ਼ਨ ਨੇ 30 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਰੋਹਿਤ ਦੇ ਆਊਟ ਹੋਣ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਸ਼੍ਰੇਅਸ ਨੇ ਕਿਸ਼ਨ ਦੇ ਨਾਲ ਪਾਰੀ ਨੂੰ ਅੱਗੇ ਵਧਾਇਆ।
ਪਰ, ਸੈਂਕੜੇ ਤੋਂ ਪਹਿਲਾਂ 11 ਦੌੜਾਂ ਬਣਾ ਕੇ ਈਸ਼ਾਨ ਸ਼ਨਾਕਾ ਦੀ ਗੇਂਦ 'ਤੇ ਕੈਚ ਆਊਟ ਹੋ ਗਏ। ਇਸ ਨਾਲ ਈਸ਼ਾਨ ਅਤੇ ਅਈਅਰ ਦੀ ਸਾਂਝੇਦਾਰੀ ਦਾ ਅੰਤ ਹੋ ਗਿਆ। ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਪਹਿਲੇ ਟੀ-20 ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 6 ਬਦਲਾਅ ਦੇ ਨਾਲ ਮੈਦਾਨ 'ਤੇ ਉਤਰੀ। ਦੀਪਕ ਹੁੱਡਾ ਨੇ ਆਪਣਾ ਟੀ-20 ਡੈਬਿਊ ਕੀਤਾ।
ਜ਼ਿਕਰਯੋਗ ਹੈ ਕਿ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੱਟ ਕਾਰਨ ਭਾਰਤੀ ਟੀਮ ਨੂੰ ਦੋ ਝਟਕੇ ਲੱਗੇ ਹਨ। ਵੈਸਟਇੰਡੀਜ਼ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਰਿਆਕੁਮਾਰ ਯਾਦਵ ਅਤੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਦੋਵੇਂ ਖਿਡਾਰੀ ਤੀਜੇ ਟੀ-20 ਦੌਰਾਨ ਜ਼ਖਮੀ ਹੋ ਗਏ ਸਨ।
ਬੀਸੀਸੀਆਈ ਨੇ ਦੋਵਾਂ ਦੀ ਥਾਂ ਕਿਸੇ ਹੋਰ ਖਿਡਾਰੀ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਹੈ। ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਨੂੰ ਪਹਿਲਾਂ ਹੀ ਆਰਾਮ ਦਿੱਤਾ ਗਿਆ ਹੈ।