ਸਿਲਹਟ: ਏਸ਼ੀਆ ਕੱਪ 2022 ਦੇ ਪਹਿਲੇ ਸੈਮੀਫਾਈਨਲ (1st Semi Final Sylhet) ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ (Indian Women Cricket Team) ਨੇ ਥਾਈਲੈਂਡ ਦੀ ਮਹਿਲਾ ਕ੍ਰਿਕਟ ਟੀਮ (Thailand Women Cricket Team) ਨੂੰ ਹਰਾ ਕੇ 74 ਦੌੜਾਂ ਨਾਲ ਮੈਚ ਜਿੱਤ ਲਿਆ। ਥਾਈਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਥਾਈਲੈਂਡ ਦੀ ਟੀਮ ਨੂੰ 149 ਦੌੜਾਂ ਦਾ ਟੀਚਾ ਦਿੱਤਾ ਹੈ, ਜਿਸ ਦੇ ਜਵਾਬ 'ਚ ਥਾਈਲੈਂਡ ਦੀ ਟੀਮ 9 ਵਿਕਟਾਂ ਦੇ ਨੁਕਸਾਨ 'ਤੇ 74 ਦੌੜਾਂ ਹੀ ਬਣਾ ਸਕੀ। ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ।
ਇਹ ਵੀ ਪੜੋ:ਮੁਹਾਲੀ ਆਰਪੀਜੀ ਅਟੈਕ ਮਾਮਲੇ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਗ੍ਰਿਫਤਾਰ
ਇਸ ਤੋਂ ਪਹਿਲਾਂ ਇਸ ਸੈਮੀਫਾਈਨਲ ਮੈਚ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 148 ਦੌੜਾਂ ਬਣਾਈਆਂ ਅਤੇ ਥਾਈਲੈਂਡ ਦੀ ਟੀਮ ਨੂੰ 149 ਦੌੜਾਂ ਦਾ ਟੀਚਾ ਦਿੱਤਾ। ਸ਼ੈਫਾਲੀ ਵਰਮਾ ਨੇ 28 ਗੇਂਦਾਂ 'ਚ 5 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 42 ਦੌੜਾਂ ਬਣਾਈਆਂ ਅਤੇ ਮੰਧਾਨਾ 13 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤੀ ਬੱਲੇਬਾਜ਼ ਜੇਮਿਮਾ ਰੌਡਰਿਗਜ਼ ਨੇ 26 ਗੇਂਦਾਂ ਵਿੱਚ 3 ਚੌਕਿਆਂ ਦੀ ਮਦਦ ਨਾਲ 27 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਹਰਮਨਪ੍ਰੀਤ ਕੌਰ 30 ਗੇਂਦਾਂ 'ਤੇ 36 ਦੌੜਾਂ ਬਣਾ ਕੇ ਆਊਟ ਹੋ ਗਈ। ਆਖਰੀ ਓਵਰ 'ਚ ਪੂਜਾ ਵਸਤਰਕਾਰ ਨੇ 13 ਗੇਂਦਾਂ 'ਤੇ 17 ਦੌੜਾਂ ਬਣਾਈਆਂ।