ਸਿਲਹਟ:ਭਾਰਤ ਨੇ ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ ਵਿੱਚ ਸ਼੍ਰੀਲੰਕਾ (IND ਬਨਾਮ SL) ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੇ ਖਿਲਾਫ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸ਼੍ਰੀਲੰਕਾ ਦੀ ਟੀਮ ਨੇ ਭਾਰਤ ਦੇ ਸਾਹਮਣੇ 66 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਨੂੰ ਭਾਰਤੀ ਟੀਮ ਨੇ ਦੋ ਵਿਕਟਾਂ ਦੇ ਨੁਕਸਾਨ 'ਤੇ 8.3 ਓਵਰਾਂ 'ਚ ਹਾਸਲ ਕਰ ਲਿਆ। ਟੀਮ ਇੰਡੀਆ ਲਈ ਮੰਧਾਨਾ ਨੇ ਸ਼ਾਨਦਾਰ 51 ਦੌੜਾਂ ਬਣਾਈਆਂ।
ਸੀਐੱਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ਹਾਸਿਲ ਹੋਈ ਹੈ। ਭਾਰਤੀ ਮਹਿਲਾ ਕ੍ਰਿਕਟ ਨੇ Asia Cup Final ਦੇ ਵਿੱਚ ਸ਼੍ਰੀ ਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਸੱਤਵੀਂ ਵਾਰ ਏਸ਼ੀਆ ਕੱਪ 'ਤੇ ਸਾਡੀ ਕੁੜੀਆਂ ਨੇ ਕਬਜ਼ਾ ਕੀਤਾ ਅਤੇ 6 ਸਾਲ ਬਾਅਦ ਦੁਬਾਰਾ ਏਸ਼ੀਆ ਕੱਪ ਜਿੱਤਿਆ। ਟੀਮ ਦੀ ਕਪਤਾਨ ਤੇ ਪੰਜਾਬ ਦੀ ਸ਼ਾਨ ਹਰਮਨਪ੍ਰੀਤ ਸਣੇ ਪੂਰੀ ਟੀਮ ਨੂੰ ਮੁਬਾਰਕਾਂ।
ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਗਲਤ ਸਾਬਤ ਕੀਤਾ।ਸ੍ਰੀਲੰਕਾ ਦੇ ਸਿਰਫ ਦੋ ਬੱਲੇਬਾਜ਼ ਹੀ ਦੋਹਰਾ ਅੰਕੜਾ ਪਾਰ ਕਰ ਸਕੇ। ਭਾਰਤ ਲਈ ਰੇਣੂਕਾ ਸਿੰਘ, ਰਾਜੇਸ਼ਵਰੀ ਗਾਇਕਵਾੜ ਅਤੇ ਸਨੇਹ ਰਾਣਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੂੰ 65 ਦੌੜਾਂ 'ਤੇ ਰੋਕ ਦਿੱਤਾ। ਇਸ ਤੋਂ ਬਾਅਦ ਬੱਲੇਬਾਜ਼ੀ ਲਈ ਉਤਰੀ ਭਾਰਤੀ ਟੀਮ ਨੇ 2 ਵਿਕਟਾਂ ਦੇ ਨੁਕਸਾਨ 'ਤੇ 66 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਟੀਮ ਇੰਡੀਆ ਲਈ ਮੰਧਾਨਾ ਨੇ 25 ਗੇਂਦਾਂ 'ਚ 3 ਛੱਕਿਆਂ ਅਤੇ 6 ਚੌਕਿਆਂ ਦੀ ਮਦਦ ਨਾਲ ਨਾਬਾਦ 51 ਦੌੜਾਂ ਬਣਾਈਆਂ। ਜਦਕਿ ਕਪਤਾਨ ਹਰਮਨ ਪ੍ਰੀਤ ਕੌਰ 11 ਦੌੜਾਂ ਬਣਾ ਕੇ ਨਾਬਾਦ ਰਹੀ।
ਇਸ ਤੋਂ ਪਹਿਲਾਂ ਸ਼੍ਰੀਲੰਕਾ ਨੇ ਸ਼ਨੀਵਾਰ ਨੂੰ ਭਾਰਤ ਖਿਲਾਫ ਮਹਿਲਾ ਏਸ਼ੀਆ ਕੱਪ ਦੇ ਫਾਈਨਲ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼੍ਰੀਲੰਕਾ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਜਦਕਿ ਭਾਰਤੀ ਟੀਮ 'ਚ ਰਾਧਾ ਯਾਦਵ ਦੀ ਜਗ੍ਹਾ ਦਿਆਲਨ ਹੇਮਲਤਾ ਦੀ ਵਾਪਸੀ ਹੋਈ ਹੈ।
ਇਹ ਵੀ ਪੜੋ:ਭਾਰਤੀ ਟੀਮ ਨੂੰ ਸਾਬਕਾ ਕੋਚ ਰਵੀ ਸ਼ਾਸਤਰੀ ਦੀ ਸਲਾਹ,ਕਿਹਾ ਵਿਸ਼ਵ ਕੱਪ ਜਿੱਤਣ ਲਈ ਫਿਲਡਿੰਗ ਵਿੱਚ ਕਰਨਾ ਪਵੇਗਾ ਸੁਧਾਰ