ਕੈਨਬਰਾ: ਭਾਰਤ ਨੇ ਸ਼ੁੱਕਰਵਾਰ ਨੂੰ ਮੈਨੂਕਾ ਓਵਲ ਮੈਦਾਨ ਵਿੱਚ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਆਸਟਰੇਲੀਆ ਖ਼ਿਲਾਫ਼ 11 ਦੌੜਾਂ ਨਾਲ ਜਿੱਤ ਹਾਸਲ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 161 ਦੌੜਾਂ ਦਾ ਸਕੋਰ ਬਣਾਇਆ। ਆਸਟਰੇਲੀਆ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆਉਣ ਤੋਂ ਬਾਅਦ 150 ਦੌੜਾਂ ਬਣਾਉਣ ਵਿਚ ਕਾਮਯਾਬ ਰਿਹਾ।
ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿੱਚ 1-0 ਦੀ ਬੜ੍ਹਤ ਹਾਸਲ ਕਰ ਲਈ। ਆਸਟਰੇਲੀਆ ਲਈ ਕਪਤਾਨ ਐਰੋਨ ਫਿੰਚ ਨੇ 35, ਓਪਨਰ ਡੀ ਆਰਸੀ ਸ਼ੌਰਟ ਨੇ 34 ਦੌੜਾਂ ਬਣਾਈਆਂ। ਮੋਇਸਜ਼ ਹੈਨਰੀਕਸ ਨੇ 30 ਦੌੜਾਂ ਦਾ ਯੋਗਦਾਨ ਦਿੱਤਾ।