ਪੁਣੇ :ਭਾਰਤ ਅਤੇ ਸ਼੍ਰੀਲੰਕਾ (India vs Sri Lanka) ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਪੁਣੇ 'ਚ ਖੇਡਿਆ ਗਿਆ। ਸ਼੍ਰੀਲੰਕਾ ਨੇ ਦੂਜੇ ਟੀ-20 ਮੈਚ 'ਚ ਟੀਮ ਇੰਡੀਆ ਨੂੰ 16 ਦੌੜਾਂ ਨਾਲ ਹਰਾਇਆ। ਇਸ ਨਾਲ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ (Sri Lanka defeated India) ਹੋ ਗਈ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਭਾਰਤ ਦੇ ਸਾਹਮਣੇ 207 ਦੌੜਾਂ ਦਾ ਵੱਡਾ ਟੀਚਾ ਰੱਖਿਆ ਸੀ। ਜਵਾਬ 'ਚ ਟੀਮ ਇੰਡੀਆ ਅੱਠ ਵਿਕਟਾਂ ਗੁਆ ਕੇ 190 ਦੌੜਾਂ ਹੀ ਬਣਾ ਸਕੀ।
ਭਾਰਤ ਲਈ ਸੂਰਿਆਕੁਮਾਰ ਯਾਦਵ ਅਤੇ ਅਕਸ਼ਰ (India vs Sri Lanka Second T20 Match) ਪਟੇਲ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਇਸ ਤੋਂ ਪਹਿਲਾਂ ਸ਼੍ਰੀਲੰਕਾ ਲਈ ਕੁਸ਼ਲ ਮੈਂਡਿਸ ਅਤੇ ਦਾਸੁਨ ਸ਼ਨਾਕਾ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਭਾਰਤ ਲਈ ਉਮਰਾਨ ਮਲਿਕ ਨੇ ਦੋ ਵਿਕਟਾਂ ਲਈਆਂ।
ਹਾਰਦਿਕ ਪੰਡੇਯਾ ਦੀ ਕਪਤਾਨੀ 'ਚ ਇਹ ਪਹਿਲੀ ਹਾਰ: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦੇ ਦੂਜੇ ਮੈਚ 'ਚ ਸ਼੍ਰੀਲੰਕਾ ਨੇ ਭਾਰਤ ਨੂੰ 16 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਸ਼੍ਰੀਲੰਕਾਈ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 'ਚ 1-1 ਨਾਲ ਬਰਾਬਰੀ ਕਰ ਲਈ ਹੈ। ਹਾਰਦਿਕ ਪੰਡਯਾ ਦੀ ਕਪਤਾਨੀ (Hardik Captain of India Team) ਵਿੱਚ ਭਾਰਤ ਦੀ ਇਹ ਪਹਿਲੀ ਹਾਰ ਹੈ।
ਦੋਵੇਂ ਟੀਮਾਂ ਦੇ 11 ਖੇਡ ਰਹੇ ਹਨ-