ਰਾਜਕੋਟ/ਗੁਜਰਾਤ:ਭਾਰਤ ਅਤੇ ਸ਼੍ਰੀਲੰਕਾ ਟੀ-20 ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ ਸ਼ਨੀਵਾਰ ਨੂੰ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਸ਼੍ਰੀਲੰਕਾ ਨੂੰ 91 ਦੌੜਾਂ ਨਾਲ ਹਰਾਇਆ। ਭਾਰਤ (IND vs SL) ਦੇ ਕਪਤਾਨ ਹਾਰਦਿਕ ਪੰਡਯਾ ਨੇ ਦਾਸੁਨ ਸ਼ਨਾਕਾ ਦੀ ਅਗਵਾਈ ਵਾਲੀ ਸ਼੍ਰੀਲੰਕਾ ਟੀਮ ਦੇ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਸ਼੍ਰੀਲੰਕਾ ਨੂੰ ਜਿੱਤ ਲਈ 229 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦੇ ਜਵਾਬ 'ਚ ਸ਼੍ਰੀਲੰਕਾ ਦੀ ਟੀਮ 16.4 ਓਵਰਾਂ 'ਚ 10 ਵਿਕਟਾਂ ਗੁਆ ਕੇ 137 ਦੌੜਾਂ ਹੀ ਬਣਾ ਸਕੀ। ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਲੜੀ 2-1 ਨਾਲ (India vs Sri Lanka T20 Series Updates) ਜਿੱਤ ਲਈ ਹੈ।
ਸ਼੍ਰੀਲੰਕਾ ਲਈ ਬੱਲੇਬਾਜ਼ੀ ਕਰਦੇ ਹੋਏ ਕੁਸ਼ਲ ਮੈਂਡਿਸ ਅਤੇ ਕਪਤਾਨ ਦਾਸੁਨ ਸ਼ਨਾਕਾ ਨੇ 23-23 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਹਾਰਦਿਕ ਪੰਡਯਾ, ਉਮਰਾਨ ਮਲਿਕ ਅਤੇ ਯੁਜਵੇਂਦਰ ਚਾਹਲ ਨੂੰ ਦੋ-ਦੋ ਸਫਲਤਾਵਾਂ ਮਿਲੀਆਂ। ਅਕਸ਼ਰ ਪਟੇਲ ਨੇ ਇਕ ਵਿਕਟ ਆਪਣੇ ਨਾਂ ਕੀਤਾ।
ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 20 ਓਵਰਾਂ 'ਚ ਪੰਜ ਵਿਕਟਾਂ 'ਤੇ 228 ਦੌੜਾਂ ਬਣਾਈਆਂ ਸਨ। ਭਾਰਤ ਲਈ ਸੂਰਿਆਕੁਮਾਰ ਯਾਦਵ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਸ ਨੇ 51 ਗੇਂਦਾਂ 'ਤੇ 112 ਦੌੜਾਂ ਦੀ ਅਜੇਤੂ ਪਾਰੀ ਖੇਡੀ। ਸੂਰਿਆ ਤੋਂ ਇਲਾਵਾ ਸ਼ੁਭਮਨ ਗਿੱਲ ਨੇ 46 ਦੌੜਾਂ ਦੀ ਪਾਰੀ ਖੇਡੀ। ਦਿਲਸ਼ਾਨ ਮਦੁਸ਼ੰਕਾ ਨੇ 2 ਵਿਕਟਾਂ ਹਾਸਲ ਕੀਤੀਆਂ। ਜਦਕਿ ਕਸੁਨ ਰਜਿਥਾ, ਚਮਿਕਾ ਕਰੁਣਾਰਤਨੇ ਅਤੇ ਹਸਾਰੰਗਾ ਨੂੰ ਇਕ-ਇਕ (IND vs SL News) ਵਿਕਟ ਮਿਲੀ।
ਦੱਸ ਦੇਈਏ ਕਿ ਭਾਰਤੀ ਟੀਮ ਨੇ ਸ਼੍ਰੀਲੰਕਾ ਤੋਂ ਲਗਾਤਾਰ 5ਵੀਂ ਘਰੇਲੂ ਸੀਰੀਜ਼ ਜਿੱਤੀ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 6 ਸੀਰੀਜ਼ ਖੇਡੀਆਂ ਗਈਆਂ ਹਨ, ਜਿਨ੍ਹਾਂ 'ਚੋਂ ਸਿਰਫ ਇਕ ਡਰਾਅ ਰਹੀ ਹੈ, ਜੋ 2009 'ਚ ਖੇਡੀ ਗਈ ਸੀ।
ਸੂਰਿਆਕੁਮਾਰ ਯਾਦਵ ਦੀ ਸ਼ਾਨਦਾਰ ਪਾਰੀ : ਭਾਰਤ ਦੀ ਜਿੱਤ ਦੇ ਹੀਰੋ ਸੂਰਿਆਕੁਮਾਰ ਯਾਦਵ ਰਹੇ, ਜਿਨ੍ਹਾਂ ਨੇ 51 ਗੇਂਦਾਂ 'ਤੇ ਨਾਬਾਦ 112 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਉਨ੍ਹਾਂ ਨੇ 45 ਗੇਂਦਾਂ 'ਚ ਸੈਂਕੜਾ ਲਗਾਇਆ, ਜੋ ਟੀ-20 'ਚ ਉਨ੍ਹਾਂ ਦਾ ਤੀਜਾ ਸੈਂਕੜਾ ਹੈ। ਯਾਦਵ ਨੇ ਜੁਲਾਈ 2022 'ਚ ਇੰਗਲੈਂਡ (Suryakumar Yadav played a blistering century innings) ਖਿਲਾਫ ਆਪਣਾ ਪਹਿਲਾ ਸੈਂਕੜਾ ਲਗਾਇਆ ਸੀ, ਜਿਸ ਤੋਂ ਬਾਅਦ 6 ਮਹੀਨਿਆਂ 'ਚ ਉਨ੍ਹਾਂ ਨੇ ਤੀਜਾ ਸੈਂਕੜਾ ਲਗਾਇਆ ਸੀ। ਉਹ ਥੋੜ੍ਹੇ ਸਮੇਂ 'ਚ ਤਿੰਨ ਟੀ-20 ਸੈਂਕੜੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ।