ਡੋਮਿਨਿਕਾ : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਡੋਮਿਨਿਕਾ ਦੇ ਵਿੰਡਸਰ ਪਾਰਕ 'ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਮੈਚ ਦੇ ਪਹਿਲੇ ਹੀ ਦਿਨ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ। ਭਾਰਤ ਦੇ ਗੇਂਦਬਾਜ਼ਾਂ ਨੇ ਪਹਿਲੇ ਦਿਨ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਟਾਰ ਸਪਿਨਰ ਰਵੀਚੰਦਨ ਅਸ਼ਵਿਨ ਦੀਆਂ 5 ਵਿਕਟਾਂ ਦੀ ਬਦੌਲਤ ਭਾਰਤ ਨੇ ਵੈਸਟਇੰਡੀਜ਼ ਦੀ ਪੂਰੀ ਟੀਮ ਨੂੰ ਸਿਰਫ 150 ਦੌੜਾਂ 'ਤੇ ਢੇਰ ਕਰ ਦਿੱਤਾ। ਇਸ ਦੇ ਨਾਲ ਹੀ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ ਬਿਨਾਂ ਕੋਈ ਵਿਕਟ ਗਵਾਏ 80 ਦੌੜਾਂ ਬਣਾ ਲਈਆਂ ਹਨ।
ਵੈਸਟਇੰਡੀਜ਼ ਦੀ ਪਹਿਲੀ ਪਾਰੀ 150 ਦੌੜਾਂ 'ਤੇ ਹੀ ਸਿਮਟੀ :ਮੈਚ 'ਚ ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੇ ਸਟਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਟੈਗੇਨਾਰਿਨ ਚੰਦਰਪਾਲ (12) ਨੂੰ ਬੋਲਡ ਕਰਕੇ ਭਾਰਤ ਨੂੰ ਪਹਿਲੀ ਸਫਲਤਾ ਦਿਵਾਈ। ਪਹਿਲਾ ਵਿਕਟ ਗੁਆਉਣ ਤੋਂ ਬਾਅਦ ਵੈਸਟਇੰਡੀਜ਼ ਨੇ 50 ਦੌੜਾਂ 'ਤੇ ਦੋ ਹੋਰ ਵਿਕਟਾਂ ਗੁਆ ਦਿੱਤੀਆਂ। ਇਸ ਤੋਂ ਬਾਅਦ ਵੀ ਵੈਸਟਇੰਡੀਜ਼ ਨੇ ਨਿਯਮਤ ਸਮੇਂ 'ਤੇ ਆਪਣੀਆਂ ਵਿਕਟਾਂ ਗੁਆ ਦਿੱਤੀਆਂ ਅਤੇ ਪੂਰੀ ਟੀਮ ਸਿਰਫ 150 ਦੌੜਾਂ ਦੇ ਸਕੋਰ 'ਤੇ ਆਲ ਆਊਟ ਹੋ ਗਈ। ਵੈਸਟਇੰਡੀਜ਼ ਦੇ ਪੰਜ ਬੱਲੇਬਾਜ਼ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਖੱਬੇ ਹੱਥ ਦੇ ਬੱਲੇਬਾਜ਼ ਅਲੀਕ ਅਥਾਨਾਜ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ।