ਫਲੋਰੀਡਾ:ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਅੱਜ ਯਾਨੀ 7 ਅਗਸਤ ਨੂੰ ਫੋਰਟ ਲਾਡਰਹਿਲ, ਅਮਰੀਕਾ, ਫਲੋਰੀਡਾ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੇ ਨਿਯਮਤ ਕਪਤਾਨ ਰੋਹਿਤ ਸ਼ਰਮਾ ਨੂੰ ਮੈਚ ਤੋਂ ਆਰਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋਵਾਂ ਟੀਮਾਂ 'ਚ ਚਾਰ-ਚਾਰ ਬਦਲਾਅ ਕੀਤੇ ਗਏ ਹਨ।
ਭਾਰਤੀ ਟੀਮ:ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਸੰਜੂ ਸੈਮਸਨ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਦਿਨੇਸ਼ ਕਾਰਤਿਕ (ਵਿਕਟਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਅਵੇਸ਼ ਖਾਨ, ਰਵੀ ਬਿਸ਼ਨੋਈ ਅਤੇ ਅਰਸ਼ਦੀਪ ਸਿੰਘ।