ਪੋਰਟ ਆਫ ਸਪੇਨ:ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਖੇਡੇ ਜਾ ਰਹੇ ਚੌਥੇ ਮੈਚ ਦੇ ਚੌਥੇ ਦਿਨ ਇਕ ਹੋਰ ਰਿਕਾਰਡ ਅਪਣੇ ਨਾਮ ਦਰਜ ਕਰ ਲਿਆ ਹੈ। ਰੋਹਿਤ ਸ਼ਰਮਾ ਬੱਲੇਬਾਜ਼ੀ ਕਰਨ ਲਈ ਉਤਰੇ ਤਾਂ ਉਨ੍ਹਾਂ ਨੇ ਦੂਜੀ ਪਾਰੀ ਵਿੱਚ ਤੇਜ਼ੀ ਨਾਲ ਦੌੜਾਂ ਬਣਾਈਆਂ। ਉਨ੍ਹਾਂ ਨੇ ਇਕ ਤੂਫਾਨੀ ਅਰਧ ਸੈਂਕੜਾਂ ਜੜਿਆ ਅਤੇ ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੂੰ ਪਿੱਛੇ ਛੱਡ ਦਿੱਚਾ ਹੈ। ਇਸ ਦੇ ਨਾਲ ਹੀ, ਹੁਣ ਰੋਹਿਤ ਸ਼ਰਮਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਸਲਾਮੀ ਬੱਲੇਬਾਜ਼ ਬਣ ਚੁੱਕੇ ਹਨ।
ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਤੋਂ ਅੱਗੇ ਨਿਕਲੇ ਰੋਹਿਤ:ਜਾਣਕਾਰੀ ਲਈ ਦੱਸ ਦਈਏ ਕਿ ਐਤਵਾਰ ਨੂੰ ਬੱਲੇਬਾਜ਼ੀ ਕਰਦੇ ਹੋਏ ਜਿਵੇਂ ਹੀ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਅਪਣਾ ਛੇਵੀ ਦੌੜ ਬਣਾਈ, ਉਦੋਂ ਹੀ ਉਹ ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਤੋਂ ਅੱਗੇ ਨਿਕਲ ਗਏ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਇਹ ਤੀਜ਼ਾ ਰਾਊਂਡ ਚਲ ਰਿਹਾ ਹੈ। ਰੋਹਿਤ ਸ਼ਰਮਾ ਸਿਰਫ਼ ਤੀਜੇ ਅਜਿਹੇ ਸਲਾਮੀ ਬੱਲੇਬਾਜ਼ ਹਨ, ਜਿਨ੍ਹਾਂ ਨੇ 2000 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ।