ਹੈਦਰਾਬਾਦ: ਭਾਰਤ ਨੇ ਆਪਣੀ ਪਲੇਇੰਗ ਇਲੈਵਨ ਵਿੱਚ ਮਹਿਜ਼ ਇੱਕ ਬਦਲਾਅ ਕੀਤਾ ਹੈ। ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੂੰ ਜ਼ਖਮੀ ਸ਼ਾਰਦੁਲ ਠਾਕੁਰ ਦੀ ਥਾਂ ਮੈਚ ਖੇਡਣ ਦਾ ਮੌਕਾ ਮਿਲਿਆ ਹੈ। ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਦੂਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ।
ਜਿਥੇ ਭਾਰਤੀ ਕ੍ਰਿਕਟ ਟੀਮ ਨੇ ਆਪਣੀ ਟੀਮ 'ਚ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੂੰ ਸ਼ਾਮਲ ਕੀਤਾ ਹੈ, ਉਥੇ ਹੀ ਇੰਗਲੈਂਡ ਨੇ ਵੀ ਆਪਣੀ ਟੀਮ ਵਿੱਚ ਤਿੰਨ ਬਦਲਾਅ ਕੀਤੇ ਹਨ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ, ਕਿਉਂਕਿ ਇੰਗਲੈਂਡ ਦੇ ਕਪਤਾਨ ਜੋ ਰੂਟ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।
ਭਾਰਤ ਦੀ ਪਲੇਇੰਗ ਇਲੈਵਨ