ਸ਼ਾਰਜਾਹ: ਅੰਡਰ-19 ਏਸ਼ੀਆ ਕੱਪ (U-19 Asia Cup) ਦੇ ਸੈਮੀਫਾਈਨਲ ਵਿੱਚ ਭਾਰਤ (Team India) ਨੇ ਬੰਗਲਾਦੇਸ਼ ਨੂੰ (Ind U19 vs Ban U19) 103 ਦੌੜਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ ਅੱਠ ਵਿਕਟਾਂ 'ਤੇ 243 ਦੌੜਾਂ ਬਣਾਈਆਂ।
ਇਸ ਦੇ ਨਾਲ ਹੀ ਜਵਾਬ 'ਚ ਬੰਗਲਾਦੇਸ਼ ਦੀ ਟੀਮ 38.2 ਓਵਰਾਂ 'ਚ 140 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਇਸ ਤਰ੍ਹਾਂ ਭਾਰਤੀ ਟੀਮ ਨੇ ਅੰਡਰ-19 ਵਿਸ਼ਵ ਕੱਪ 2019 ਦੇ ਫਾਈਨਲ 'ਚ ਬੰਗਲਾਦੇਸ਼ ਤੋਂ ਮਿਲੀ ਹਾਰ ਦਾ ਬਦਲਾ ਲਿਆ ਹੈ। ਭਾਰਤੀ ਟੀਮ ਨੇ ਅੱਠਵੀਂ ਵਾਰ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਫਾਈਨਲ 'ਚ ਟੀਮ ਇੰਡੀਆ ਦਾ ਸਾਹਮਣਾ ਸ਼੍ਰੀਲੰਕਾ ਨਾਲ ਹੋਵੇਗਾ।
ਭਾਰਤ ਲਈ ਸ਼ੇਖ ਰਾਸ਼ਿਦ ਨੇ ਨਾਬਾਦ 90 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਵਿੱਚ 108 ਗੇਂਦਾਂ ਦਾ ਸਾਹਮਣਾ ਕੀਤਾ। ਰਾਸ਼ਿਦ ਨੇ ਤਿੰਨ ਚੌਕੇ ਅਤੇ ਇੱਕ ਛੱਕਾ ਲਗਾਇਆ। ਇਸ ਤੋਂ ਇਲਾਵਾ ਵਿੱਕੀ ਓਸਤਵਾਲ ਨੇ 18 ਗੇਂਦਾਂ 'ਤੇ 28 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਿਸ 'ਚ ਤਿੰਨ ਚੌਕੇ ਸ਼ਾਮਲ ਸਨ। ਇਹ ਵੀ ਪੜ੍ਹੋ: IND vs SA ਪਹਿਲਾ ਟੈਸਟ: ਟੀਮ ਇੰਡੀਆ ਨੇ ਪਹਿਲੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ 113 ਦੌੜਾਂ ਨਾਲ ਹਰਾਇਆ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਿਛਲੇ ਮੈਚਾਂ ਦਾ ਹੀਰੋ ਰਿਹਾ ਹਰਨੂਰ ਸਿੰਘ 15 ਦੌੜਾਂ ਬਣਾ ਕੇ ਆਊਟ ਹੋ ਗਿਆ।