ਨਵੀਂ ਦਿੱਲੀ : ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਦਿੱਲੀ 'ਚ ਆਪਣੇ ਕਰੀਅਰ ਦਾ 100ਵਾਂ ਟੈਸਟ ਮੈਚ ਖੇਡਣ ਜਾ ਰਹੇ ਨੇ। ਜੀ ਹਾਂ ਭਾਰਤੀ ਕ੍ਰਿਕਟਰ ਪੁਜਾਰਾ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਦੇ ਵਿਚ 17 ਫਰਵਰੀ ਨੂੰ ਹੋ ਜਾ ਰਹੇ ਬਾਰਡਰ ਗਾਵਸਕਰ ਟਰਾਫੀ 2023 ਟੂਰਨਾਮੈਂਟ 'ਚ ਆਸਟ੍ਰੇਲੀਆ ਖਿਲਾਫ ਇਹ ਮੈਚ ਖੇਡਣਗੇ। ਸੋਸ਼ਲ ਮੀਡੀਆ ਤੋਂ ਹਰ ਪਾਸੇ ਅਫਵਾਹਾਂ ਉੱਡ ਰਹੀਆਂ ਹਨ ਕਿ ਕੀ ਇਹ ਮੈਚ ਪੁਜਾਰਾ ਦੇ ਟੈਸਟ ਕਰੀਅਰ ਦਾ ਆਖਰੀ ਮੈਚ ਹੋਵੇਗਾ। ਚੇਤੇਸ਼ਵਰ ਪੁਜਾਰਾ ਨੇ ਪ੍ਰੈੱਸ ਕਾਨਫਰੰਸ 'ਚ ਆਪਣੇ ਭਵਿੱਖ ਦੀ ਯੋਜਨਾ ਬਾਰੇ ਦੱਸਿਆ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਦੂਜੇ ਟੈਸਟ ਮੈਚ 'ਚ ਪੁਜਾਰਾ ਦੇ ਪ੍ਰਦਰਸ਼ਨ 'ਤੇ ਸਾਰਿਆਂ ਦੀਆਂ ਨਜ਼ਰਾਂ ਹੋਣਗੀਆਂ।
ਪੁਜਾਰਾ ਟੈਸਟ ਕ੍ਰਿਕਟ 'ਚ ਆਪਣਾ 100ਵਾਂ ਮੈਚ ਖੇਡਣ ਵਾਲਾ 13ਵਾਂ ਭਾਰਤੀ ਖਿਡਾਰੀ ਬਣ ਜਾਣਗੇ । ਪੁਜਾਰਾ ਕੋਲ ਇਸ ਮੈਚ ਵਿੱਚ ਨਵਾਂ ਰਿਕਾਰਡ ਬਣਾਉਣ ਦਾ ਸੁਨਹਿਰੀ ਮੌਕਾ ਹੈ। ਪੁਜਾਰਾ 100ਵੇਂ ਟੈਸਟ 'ਚ ਸੈਂਕੜਾ ਲਗਾਉਣ ਵਾਲਾ ਪਹਿਲਾ ਭਾਰਤੀ ਖਿਡਾਰੀ ਬਣ ਜਾਵੇਗਾ। ਹੁਣ ਤੱਕ ਕਿਸੇ ਵੀ ਭਾਰਤੀ ਖਿਡਾਰੀ ਨੇ 100ਵੇਂ ਟੈਸਟ ਮੈਚ ਵਿੱਚ ਸੈਂਕੜਾ ਨਹੀਂ ਲਗਾਇਆ ਹੈ। ਬੀਸੀਸੀਆਈ ਨੇ ਆਪਣੇ ਟਵਿੱਟਰ ਹੈਂਡਲ ਤੋਂ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਪੁਜਾਰਾ ਪ੍ਰੈਸ ਕਾਨਫਰੰਸ ਕਰਦੇ ਨਜ਼ਰ ਆ ਰਹੇ ਹਨ। ਚੇਤੇਸ਼ਵਰ ਪੁਜਾਰਾ ਨੇ ਆਪਣੇ 100ਵੇਂ ਟੈਸਟ ਤੋਂ ਬਾਅਦ ਸੰਨਿਆਸ ਲੈਣ ਦੀਆਂ ਖਬਰਾਂ 'ਤੇ ਰੋਕ ਲਗਾ ਦਿੱਤੀ। ਪੁਜਾਰਾ ਦਾ ਕਹਿਣਾ ਹੈ ਕਿ ਇਹ ਸਭ ਅਟਕਲਾਂ ਹਨ।