ਨਵੀਂ ਦਿੱਲੀ: ਏਸ਼ੀਆ ਕੱਪ 2022 (Asia Cup 2022) ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਐਤਵਾਰ ਨੂੰ ਭਾਰਤੀ ਟੀਮ ਨੂੰ ਪਾਕਿਸਤਾਨ 'ਤੇ ਜਿੱਤ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਟੀਮ ਨੇ ਸ਼ਾਨਦਾਰ ਹੁਨਰ ਅਤੇ ਸਬਰ ਦਾ ਪ੍ਰਦਰਸ਼ਨ ਕੀਤਾ। ਮੋਦੀ ਨੇ ਜਿੱਤ ਤੋਂ ਬਾਅਦ ਇੱਕ ਟਵੀਟ ਵਿੱਚ ਕਿਹਾ, ਟੀਮ ਇੰਡੀਆ ਨੇ ਅੱਜ ਏਸ਼ੀਆ ਕੱਪ 2022 (Asia Cup 2022) ਦੇ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਨੇ ਸ਼ਾਨਦਾਰ ਹੁਨਰ ਅਤੇ ਸਬਰ ਦਾ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ, ਉਨ੍ਹਾਂ ਕਿਹਾ ਕਿ ਕਿੰਨਾ ਰੋਮਾਂਚਿਕ ਮੈਚ ਸੀ। ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡਾਂ ਦੀ ਖ਼ੂਬਸੂਰਤੀ ਇਹ ਹੈ ਕਿ ਉਹ ਕਿਵੇਂ ਦੇਸ਼ ਨੂੰ ਪ੍ਰੇਰਿਤ ਅਤੇ ਇਕਜੁੱਟ ਕਰਦੀਆਂ ਹਨ। ਬਹੁਤ ਖੁਸ਼ੀ ਅਤੇ ਮਾਣ ਦੀ ਭਾਵਨਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ਏਸ਼ੀਆ ਕੱਪ 'ਚ ਭਾਰਤੀ ਟੀਮ ਦੀ ਸ਼ਾਨਦਾਰ ਸ਼ੁਰੂਆਤ। ਬਹੁਤ ਰੋਮਾਂਚਕ ਮੈਚ, ਟੀਮ ਨੂੰ ਇਸ ਸ਼ਾਨਦਾਰ ਜਿੱਤ 'ਤੇ ਵਧਾਈ।