ਮੁੰਬਈ: ਇੰਡੀਅਨ ਪ੍ਰੀਮੀਅਰ ਲੀਗ 2023 ਦੀ ਸ਼ੁਰੂਆਤ ਤੋਂ ਪਹਿਲਾਂ ਮੁੰਬਈ ਇੰਡੀਅਨਜ਼ (Mumbai Indians) ਦੇ ਨਾਲ-ਨਾਲ ਟੀਮ ਇੰਡੀਆ ਦੇ ਕਪਤਾਨ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਰੋਹਿਤ ਸ਼ਰਮਾ (Rohit Sharma) IPL 'ਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੇ ਖਿਡਾਰੀ ਬਣ ਗਏ ਹਨ। ਰੋਹਿਤ ਨੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ ਹੈ।
ਹੁਣ ਰੋਹਿਤ ਸ਼ਰਮਾ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੇ ਖਿਡਾਰੀ ਬਣ ਗਏ ਹਨ। ਇਸ ਮਾਮਲੇ 'ਚ ਰੋਹਿਤ ਸ਼ਰਮਾ ਨੇ ਆਈ.ਪੀ.ਐੱਲ. 'ਚ ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਚੇਨਈ ਸੁਪਰ ਕਿੰਗਜ਼ (CSK) ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਪਿੱਛੇ ਛੱਡ ਕੇ ਨਵੀਂ ਉਪਲੱਬਧੀ ਹਾਸਲ ਕੀਤੀ ਹੈ। ਇੱਕ ਜਾਣਕਾਰੀ ਮੁਤਾਬਕ ਰੋਹਿਤ ਸ਼ਰਮਾ ਹੁਣ ਤੱਕ IPL ਤੋਂ 178.6 ਕਰੋੜ ਰੁਪਏ ਕਮਾ ਚੁੱਕੇ ਹਨ।
ਦੱਸਿਆ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਨੇ ਪਿਛਲੇ 16 ਸਾਲਾਂ 'ਚ IPL ਖੇਡਦੇ ਹੋਏ ਕੁੱਲ 178.6 ਕਰੋੜ ਰੁਪਏ ਕਮਾਏ ਹਨ। ਦੂਜੇ ਪਾਸੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਈਪੀਐਲ ਦੇ 16 ਸਾਲਾਂ ਦੇ ਇਤਿਹਾਸ ਵਿੱਚ 176.84 ਕਰੋੜ ਰੁਪਏ ਕਮਾ ਲਏ ਹਨ। ਇਸ ਤੋਂ ਇਲਾਵਾ ਆਰਸੀਬੀ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਚੇਨਈ ਸੁਪਰ ਕਿੰਗਜ਼ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਦਾ ਨਾਂ ਜ਼ਿਆਦਾ ਕਮਾਈ ਕਰਨ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਵਿਰਾਟ ਕੋਹਲੀ ਇੰਡੀਅਨ ਪ੍ਰੀਮੀਅਰ ਲੀਗ 'ਚ ਲਗਾਤਾਰ ਖੇਡਦੇ ਹੋਏ ਹੁਣ ਤੱਕ 173.2 ਕਰੋੜ ਰੁਪਏ ਕਮਾ ਚੁੱਕੇ ਹਨ। ਜਦਕਿ ਸੁਰੇਸ਼ ਰੈਨਾ ਇਸ ਮਾਮਲੇ 'ਚ ਚੌਥੇ ਨੰਬਰ 'ਤੇ ਹਨ, ਜਿਨ੍ਹਾਂ ਨੇ 14 ਸਾਲਾਂ 'ਚ ਲੀਗ ਤੋਂ 110.7 ਕਰੋੜ ਰੁਪਏ ਕਮਾਏ ਹਨ।