ਨਵੀਂ ਦਿੱਲੀ: 5 ਵਾਰ ਦੀ ਆਈਪੀਐੱਲ ਚੈਂਪੀਅਨ ਟੀਮ ਮੁੰਬਈ ਇੰਡੀਅਨਜ਼ ਆਪਣੇ ਸਭ ਤੋਂ ਬੁਰੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਆਈਪੀਐੱਲ ਦੇ ਪਿਛਲੇ ਸੀਜ਼ਨ ਵਿੱਚ, ਮੁੰਬਈ 14 ਵਿੱਚੋਂ ਸਿਰਫ 4 ਮੈਚ ਜਿੱਤ ਕੇ ਅੰਕ ਸੂਚੀ ਵਿੱਚ ਸਭ ਤੋਂ ਹੇਠਾਂ ਰਹੀ ਸੀ। ਇਸ ਦੇ ਨਾਲ ਹੀ IPL-2023 'ਚ ਮੁੰਬਈ ਇੰਡੀਅਨਜ਼ ਦੀ ਸ਼ੁਰੂਆਤ ਕਾਫੀ ਖਰਾਬ ਰਹੀ ਹੈ। ਮੁੰਬਈ ਇੰਡੀਅਨਜ਼ ਲਈ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਬੱਲੇਬਾਜ਼ ਦੌੜਾਂ ਨਹੀਂ ਬਣਾ ਪਾ ਰਹੇ ਹਨ, ਗੇਂਦਬਾਜ਼ ਵਿਕਟਾਂ ਨਹੀਂ ਲੈ ਪਾ ਰਹੇ ਹਨ ਅਤੇ ਫਿਲਡਿੰਗ ਵੀ ਠੀਕ ਨਹੀਂ ਚੱਲ ਰਹੀ ਹੈ। ਇਸ ਸੀਜ਼ਨ 'ਚ ਮੁੰਬਈ ਇੰਡੀਅਨਜ਼ ਨੂੰ ਹੁਣ ਤੱਕ ਖੇਡੇ ਗਏ ਦੋਵੇਂ ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਸੁਨੀਲ ਗਾਵਸਕਰ ਨੇ ਮੁੰਬਈ ਇੰਡੀਅਨਜ਼ ਦੇ ਲਗਾਤਾਰ ਖਰਾਬ ਪ੍ਰਦਰਸ਼ਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਗਾਵਸਕਰ ਨੇ ਮੁੰਬਈ ਇੰਡੀਅਨਜ਼ ਦੀ ਲਗਾਤਾਰ ਹਾਰ ਦਾ ਕਾਰਨ ਵੀ ਦੱਸਿਆ ਹੈ।
ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼:ਭਾਰਤ ਦੇ ਮਹਾਨ ਬੱਲੇਬਾਜ਼ ਸੁਨੀਲ ਗਾਵਸਕਰ ਦਾ ਮੰਨਣਾ ਹੈ ਕਿ ਮੌਜੂਦਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 'ਚ ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਖਾਸ ਤੌਰ 'ਤੇ ਰੋਹਿਤ ਸ਼ਰਮਾ ਅਤੇ ਈਸ਼ਾਨ ਕਿਸ਼ਨ ਦੀ ਸਲਾਮੀ ਜੋੜੀ ਵਿਚਾਲੇ ਚੰਗੀ ਸਾਂਝੇਦਾਰੀ ਦੀ ਘਾਟ ਕਾਰਨ ਦੁਖੀ ਹੈ। ਮੁੰਬਈ ਨੂੰ ਪਹਿਲੇ ਦੋ ਮੈਚਾਂ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਦੋਵਾਂ ਮੈਚਾਂ ਵਿੱਚ ਰੋਹਿਤ ਅਤੇ ਇਸ਼ਾਨ ਚੰਗੀ ਸ਼ੁਰੂਆਤ ਦੇਣ ਵਿੱਚ ਨਾਕਾਮ ਰਹੇ।