ਨਵੀਂ ਦਿੱਲੀ: ਕ੍ਰਿਕਟ (Cricket) ਦੇ ਸੌਂਕਿਨਾ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਭਾਰਤੀ ਟੀਮ (Indian team) ਵਿੱਚ ਵੱਡੇ ਬਦਲਾਅ ਦੀ ਸੰਭਾਵਨਾ ਹੈ। ਇਹ ਬਦਲਾਅ ਵਨਡੇ ਅਤੇ ਟੀ -20 ਦੀ ਕਪਤਾਨੀ ਦੇ ਸੰਬੰਧ ਵਿੱਚ ਹੋਣ ਦੀ ਸੰਭਾਵਨਾ ਹੈ। ਬੀਸੀਸੀਆਈ (bcci) ਨੇ ਇਸ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਵਿਰਾਟ ਕੋਹਲੀ (Virat Kohli) ਦੀ ਕਪਤਾਨੀ ਤੋਂ ਅਸਤੀਫਾ ਦੇਣ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਇਹ ਜ਼ਿੰਮੇਵਾਰੀ ਮਿਲ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਜਦੋਂ ਤੋਂ ਕਪਤਾਨ ਮਹਿੰਦਰ ਸਿੰਘ ਧੋਨੀ, ਵਿਰਾਟ ਕੋਹਲੀ ਨੇ ਤਿੰਨਾਂ ਫਾਰਮੈਟਾਂ ਵਿੱਚ ਕਪਤਾਨ ਦੀ ਭੂਮਿਕਾ ਨਿਭਾਈ ਹੈ। ਇਸਦੇ ਨਾਲ ਹੀ ਕਪਤਾਨ ਕੋਹਲੀ ਵੀ ਟੀਮ ਨੂੰ ਹਰ ਫਾਰਮੈਟ ਵਿੱਚ ਜਿੱਤ ਦਿਵਾਉਣ ਵਿੱਚ ਸਫਲ ਸਾਬਤ ਹੋਏ ਹਨ। ਪਰ ਹੁਣ ਉਹ 34 ਸਾਲਾ ਰੋਹਿਤ ਸ਼ਰਮਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਸਾਂਝੀਆਂ ਕਰਨ ਬਾਰੇ ਚਰਚਾ ਕਰ ਕਰ ਰਹੇ ਹਨ। ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਿਸ਼ਵ ਟੀ -20 ਤੋਂ ਬਾਅਦ ਕਪਤਾਨੀ ਵਿੱਚ ਬਦਲਾਅ ਸੰਭਵ ਹੈ।